ਪੰਜਾਬ ਦੇ ਮੌਸਮ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਨੇ ਸਾਂਝੀ ਕੀਤੀ ਨਵੀਂ ਅਪਡੇਟ
Monday, Apr 15, 2024 - 06:12 PM (IST)
ਜਲੰਧਰ : ਦੇਸ਼ ਦੇ ਕਈ ਹਿੱਸਿਆਂ ਵਿਚ ਮੌਸਮ ਲਗਾਤਾਰ ਕਰਵਟ ਬਦਲ ਰਿਹਾ ਹੈ। ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿਚ ਐਤਵਾਰ ਨੂੰ ਕਈ ਥਾਈਂ ਹਲਕੀ ਬੂੰਦਾਂਬਾਂਦੀ ਦੇਖਣ ਨੂੰ ਮਿਲੀ ਜਦਕਿ ਸੋਮਵਾਰ ਵੀ ਸਵੇਰ ਤੋਂ ਕਈ ਹਿੱਸਿਆਂ ਵਿਚ ਬਦਲਵਾਈ ਛਾਈ ਰਹੀ। ਭਾਰਤੀ ਮੌਸਮ ਵਿਭਾਗ ਨੇ ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਹਾਲਾਂਕਿ ਕੁਝ ਥਾਵਾਂ 'ਤੇ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਲਈ ਖ਼ਤਰੇ ਦੀ ਘੰਟੀ
ਵਿਭਾਗ ਨੇ 16 ਅਤੇ 17 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣ ਦੇ ਨਾਲ ਨਾਲ ਕਈ ਥਾਈਂ ਹਲਕੀ ਬੂੰਦਾਬਾਂਦੀ ਦੀ ਭਵਿੱਖਬਾਣੀ ਕੀਤੀ ਹੈ। ਜਦਕਿ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿਚ ਗਰਜ, ਬਿਜਲੀ ਅਤੇ ਤੇਜ਼ ਹਵਾ ਦੇ ਨਾਲ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਇਹ ਵੀ ਪੜ੍ਹੋ : ਚੋਣ ਜ਼ਾਬਤਾ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਸ਼ਰੇਆਮ ਭਰੇ ਬਾਜ਼ਾਰ 'ਚ ਨੌਜਵਾਨ ਦਾ ਕਤਲ
ਬੰਗਾਲ ਦੀ ਖਾੜੀ ਤੋਂ ਉੱਤਰ-ਪੂਰਬੀ ਭਾਰਤ ਵੱਲ ਤਾਜ਼ਾ ਨਮੀ ਦੀ ਸੰਭਾਵਨਾ ਹੈ। ਇਸ ਕਾਰਨ 16 ਅਤੇ 17 ਅਪ੍ਰੈਲ ਨੂੰ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਇਲਾਕਿਆਂ ‘ਚ ਗਰਜ਼-ਤੂਫ਼ਾਨ ਅਤੇ ਬਿਜਲੀ ਚਮਕਣ ਦੇ ਨਾਲ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਧੂੜ ਭਰੀ ਹਨੇਰੀ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਅਲਰਟ 'ਤੇ ਪੰਜਾਬ ਪੁਲਸ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8