ਪੰਜਾਬ 'ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਦੀ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ

Saturday, Sep 21, 2024 - 06:25 PM (IST)

ਪੰਜਾਬ 'ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਦੀ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ

ਲੁਧਿਆਣਾ : ਪੰਜਾਬ ਵਿਚ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਮਾਨਸੂਨ ਦਾ ਅਸਰ 30 ਸਤੰਬਰ ਤੱਕ ਰਹਿਣ ਵਾਲਾ ਹੈ ਕਿਉਂਕਿ ਇਕ ਹੋਰ ਵੇਦਰ ਸਿਸਟਮ ਸਰਗਰਮ ਹੋਇਆ ਹੈ। ਇਸ ਦਾ ਜ਼ਿਆਦਾ ਅਸਰ ਤਾਂ ਨਹੀਂ ਹੋਵੇਗਾ ਪਰ 25 ਅਤੇ 26 ਸਤੰਬਰ ਨੂੰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। ਜਿਸ ਨਾਲ ਤਾਪਮਾਨ ਵਿਚ ਹਲਕੀ ਗਿਰਾਵਟ ਆ ਸਕਦੀ ਹੈ ਪਰ ਇਸ ਤੋਂ ਪਹਿਲਾਂ ਅਗਲੇ ਚਾਰ ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਦਿਨ ਵੇਲੇ ਤਪਦੀ ਧੁੱਪ ਕਾਰਨ ਤਾਪਮਾਨ ਵਿਚ ਵਾਧਾ ਦੇਖਣ ਨੂੰ ਮਿਲੇਗਾ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਸਭ ਤੋਂ ਵੱਧ ਦਿਨ ਦਾ ਪਾਰਾ ਫਰੀਦਕੋਟ ਵਿਚ 36.3 ਡਿਗਰੀ ਦਰਜ ਹੋਇਆ ਹੈ ਜੋ ਪਿਛਲੇ 24 ਘੰਟਿਆਂ ਦੇ ਮੁਕਾਬਲੇ ਚਾਰ ਡਿਗਰੀ ਤਕ ਵੱਧ ਹੈ। ਉਥੇ ਹੀ ਹੋਰ ਜ਼ਿਲ੍ਹਿਆਂ ਵਿਚ ਵੀ ਪਾਰਾ 32 ਤੋਂ 36 ਡਿਗਰੀ ਤਕ ਰਿਕਾਰਡ ਹੋਇਆ ਹੈ। ਨਿਊਨਤਮ ਪਾਰਾ ਵੀ ਜ਼ਿਲ੍ਹੇ ਵਿਚ 20 ਤੋਂ 24 ਡਿਗਰੀ ਦੇ ਦਰਮਿਆਨ ਦਰਜ ਹੋਇਆ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਇਸ ਸੀਜ਼ਨ ਵਿਚ 1 ਜੂਨ ਤੋਂ ਲੈ ਕੇ 20 ਸਤੰਬਰ ਤਕ 308.1 ਐੱਮ. ਐੱਮ. ਬਾਰਿਸ਼ ਰਿਕਾਰਡ ਹੋਈ ਹੈ, ਜੋ ਆਮ ਤੋਂ 26 ਫੀਸਦੀ ਘੱਟ ਹੈ।

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੇ, ਜਾਰੀ ਹੋਇਆ ਅਲਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News