ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ
Tuesday, Jul 23, 2024 - 06:14 PM (IST)

ਚੰਡੀਗੜ੍ਹ : ਪੰਜਾਬ ਵਿਚ ਜਿੱਥੇ ਭਿਆਨਕ ਗਰਮੀ ਦਾ ਦੌਰ ਲਗਾਤਾਰ ਜਾਰੀ ਹੈ, ਉਥੇ ਹੀ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਬਾਰਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ ਅਤੇ ਅਗਲੇ 1-2 ਦਿਨ ਬਾਰਸ਼ ਦਾ ਸਿਲਸਲਾ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਵੱਲੋਂ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ 23 ਤੇ 24 ਜੁਲਾਈ ਨੂੰ ਭਰਵਾਂ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਗਿਆਨੀਆਂ ਨੇ 23 ਜੁਲਾਈ ਨੂੰ ਔਰੇਂਜ ਤੇ 24 ਜੁਲਾਈ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਅੱਜ ਸਵੇਰੇ ਵੀ ਦੁਆਬੇ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਪਈ ਹੈ। ਵਿਭਾਗ ਮੁਤਾਬਕ ਆਉਣ ਵਾਲੇ ਕੁੱਝ ਘੰਟਿਆਂ ਦਰਮਿਆਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨਤਾਰਨ, ਐੱਸ.ਏ.ਐੱਸ.ਨਗਰ, ਚੰਡੀਗੜ੍ਹ ਵਿਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ, ਭਿਆਨਕ ਹਾਦਸੇ 'ਚ ਮੱਲ੍ਹਾ ਪਿੰਡ ਦੀ ਨੌਜਵਾਨ ਕੁੜੀ ਦੀ ਮੌਤ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਮਾਨਸੂਨ ਮੱਠਾ ਹੋਣ ਅਤੇ ਮੀਂਹ ਨਾ ਪੈਣ ਕਰਕੇ ਲੋਕਾਂ ਨੂੰ ਅਤਿ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਧਰ ਝੋਨੇ ਦੀ ਲੁਆਈ ਕਰ ਚੁੱਕੇ ਕਿਸਾਨਾਂ ਨੂੰ ਵੀ ਧਰਤੀ ਹੇਠਲੇ ਪਾਣੀ ਅਤੇ ਨਹਿਰੀ ਪਾਣੀ ’ਤੇ ਟੇਕ ਰੱਖਣੀ ਪੈ ਰਹੀ ਹੈ।
ਇਹ ਵੀ ਪੜ੍ਹੋ : ਹੋਟਲ ਵਿਚ ਸ਼ੱਕੀ ਹਾਲਾਤ 'ਚ ਫੜੇ ਗਏ ਸਕੂਲੀ ਮੁੰਡਾ-ਕੁੜੀ, ਵੀਡੀਓ ਵੀ ਹੋਈ ਵਾਇਰਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8