ਪੰਜਾਬ ''ਚ ਅਗਲੇ 4-5 ਦਿਨਾਂ ਤੱਕ...ਮੌਸਮ ਵਿਭਾਗ ਨੇ ਜਾਰੀ ਕੀਤੀ Latest Update

Monday, Oct 20, 2025 - 04:22 PM (IST)

ਪੰਜਾਬ ''ਚ ਅਗਲੇ 4-5 ਦਿਨਾਂ ਤੱਕ...ਮੌਸਮ ਵਿਭਾਗ ਨੇ ਜਾਰੀ ਕੀਤੀ Latest Update

ਜਲੰਧਰ (ਵੈੱਬ ਡੈਸਕ)- ਦੇਸ਼ ਭਰ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜਿਹੇ ਵਿਚ ਬੀਤੇ ਦਿਨ ਦੀਆਂ ਮੌਸਮ ਸਬੰਧੀ ਭਵਿੱਖਬਾਣੀਆਂ ਕਾਰਨ ਲੋਕਾਂ ਦੇ ਮਨਾਂ 'ਚ ਡਰ ਵੀ ਬਣ ਰਿਹਾ ਹੋਵੇਗਾ ਕਿ ਕਿਤੇ ਮੀਂਹ ਦੀਵਾਲੀ ਦਾ ਮਜ਼ਾ ਕਿਰਕਿਰਾ ਨਾ ਕਰ ਦੇਵੇ। ਉਥੇ ਹੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। 

ਇਹ ਵੀ ਪੜ੍ਹੋ: Punjab: ਦੀਵਾਲੀ ਮੌਕੇ ਉਜੜਿਆ ਸਰਪੰਚ ਦਾ ਘਰ! ਨਸ਼ੇ ਦੀ ਭੇਟ ਚੜ੍ਹਿਆ ਜਵਾਨ ਪੁੱਤ

PunjabKesari

ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਅੱਜ ਤੋਂ ਲੈ ਕੇ 24 ਤਾਰੀਖ਼ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਪਹਾੜੀ ਇਲਾਕਿਆਂ ਵਿਚ ਮੀਂਹ ਦੌਰਾਨ ਮੈਦਾਨੀ ਇਲਾਕਿਆਂ ਵਿਚ ਠੰਡ ਤੇਜ਼ੀ ਨਾਲ ਵਧਣ ਦੇ ਆਸਾਰ ਵੀ ਦਰਸਾਏ ਗਏ ਹਨ।  ਪੰਜਾਬ 'ਚ ਅਗਲੇ 4-5 ਦਿਨਾਂ ਤੱਕ ਮੌਸਮ ਆਮ ਬਣਿਆ ਰਹੇਗਾ ਅਤੇ ਤਾਪਮਾਨ ਵਿੱਚ ਕੋਈ ਖ਼ਾਸ ਬਦਲਾਅ ਵੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਅਨੁਸਾਰ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 16 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ ਅਤੇ ਮੌਸਮ ਖ਼ੁਸ਼ਕ ਰਹੇਗਾ। ਉਥੇ ਹੀ ਇਸ ਮੌਸਮ ਦੇ ਵਿਚਕਾਰ ਸੂਬੇ ਦੀ ਹਵਾ ਲਗਾਤਾਰ ਜ਼ਹਿਰੀਲੀ ਹੁੰਦੀ ਜਾ ਰਹੀ ਹੈ, ਜਿਸ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਪਲਟੀ ਗੱਡੀ, ਬਾਈਕ ਸਵਾਰ ਨੌਜਵਾਨ ਦੀ ਦਰਦਨਾਕ ਮੌਤ

ਜੇਕਰ ਪੰਜਾਬ ਵਿਚ ਏਅਰ ਕੁਆਲਿਟੀ ਇੰਡੈਕਸ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦਾ ਔਸਤ ਹਵਾ ਗੁਣਵੱਤਾ ਸੂਚਕਾਂਕ (Air Quality Index - AQI) 149 ਦੇ ਆਸਪਾਸ ਦਰਜ ਕੀਤਾ ਗਿਆ ਹੈ, ਜੋ ਖ਼ਰਾਬ ਸ਼੍ਰੇਣੀ 'ਚ ਆਉਂਦਾ ਹੈ। ਹਵਾ ਵਿੱਚ PM 2.5 ਦਾ ਪੱਧਰ 95 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਅਤੇ PM 10 ਦਾ ਪੱਧਰ 130 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਤੱਕ ਪਹੁੰਚ ਗਿਆ ਹੈ, ਜੋ ਸਿਹਤ ਲਈ ਬੇਹੱਦ ਹਾਨੀਕਾਰਕ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਪਰਾਲੀ ਸਾੜਨ, ਉਦਯੋਗਿਕ ਧੂੰਏਂ ਅਤੇ ਵਾਹਨਾਂ ਦੇ ਪ੍ਰਦੂਸ਼ਣ ਕਾਰਨ ਇਹ ਸਥਿਤੀ ਬਣੀ ਹੈ।​ ਚਿੰਤਾ ਦੀ ਗੱਲ ਇਹ ਹੈ ਕਿ ਦੀਵਾਲੀ ਦੇ ਮੌਕੇ 'ਤੇ ਪਟਾਕੇ ਚਲਾਏ ਜਾਣ ਤੋਂ ਬਾਅਦ ਹਾਲਾਤ ਹੋਰ ਵੀ ਜ਼ਿਆਦਾ ਵਿਗੜਨ ਦਾ ਖ਼ਦਸ਼ਾ ਹੈ, ਜਿਸ ਨਾਲ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ' ਜਾਂ 'ਗੰਭੀਰ' ਸ਼੍ਰੇਣੀ ਵਿੱਚ ਪਹੁੰਚ ਸਕਦੀ ਹੈ।

ਇਹ ਵੀ ਪੜ੍ਹੋ:ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News