ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਦਾ ਦੱਸਿਆ ਹਾਲ, ਬੱਦਲਵਾਈ ਤੋਂ ਬਾਅਦ ਇਸ ਦਿਨ ਸਾਫ਼ ਰਹੇਗਾ ਅਸਮਾਨ
Monday, Mar 04, 2024 - 01:12 AM (IST)
ਚੰਡੀਗੜ੍ਹ (ਨਵਿੰਦਰ)– ਸ਼ਹਿਰ ’ਚ ਐਤਵਾਰ ਨੂੰ ਸਵੇਰ ਸਮੇਂ ਤੋਂ ਹੀ ਰੁਕ-ਰੁਕ ਕੇ ਪਏ ਮੀਂਹ ਨੇ ਛਹਿਬਰ ਲਾਈ। ਬਾਅਦ ਦੁਪਹਿਰ ਲਗਾਤਾਰ 3 ਘੰਟੇ ਹਲਕਾ ਮੀਂਹ ਪੈਂਦਾ ਰਿਹਾ। ਇਸ ਮੀਂਹ ਦੌਰਾਨ ਸਾਈਕਲ ਸਵਾਰ ਤੇ ਮੋਟਰਸਾਈਕਲ ਸਵਾਰ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਜਦਕਿ ਐਤਵਾਰ ਨੂੰ ਸ਼ਾਮ ਸਮੇਂ ਮੌਸਮ ਬਿਲਕੁਲ ਸੁਹਾਵਣਾ ਹੋ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਅੰਬਾਨੀਆਂ ਦੇ ਵਿਆਹ ’ਚ ਛਾ ਗਿਆ ਦੋਸਾਂਝਾ ਵਾਲਾ, ਲਾੜੇ ਨੇ ਖ਼ੁਦ ਕੀਤੀ ਦਿਲਜੀਤ ਨੂੰ ਖ਼ਾਸ ਫ਼ਰਮਾਇਸ਼, ਦੇਖੋ ਵੀਡੀਓ
ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 18.7 ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 6 ਡਿਗਰੀ ਘੱਟ ਰਿਹਾ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 15.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਘੱਟ ਰਿਹਾ।
ਮੌਸਮ ਵਿਭਾਗ ਨੇ ਮੁੜ 4 ਮਾਰਚ ਨੂੰ ਅਸਮਾਨ ’ਚ ਬੱਦਲਵਾਈ ਰਹਿਣ ਦੇ ਨਾਲ-ਨਾਲ ਮੁੜ ਹਲਕਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ, ਜਦਕਿ 5 ਤੇ 6 ਮਾਰਚ ਨੂੰ ਅਸਮਾਨ ’ਚ ਮੁੜ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 7 ਤੇ 8 ਮਾਰਚ ਨੂੰ ਅਸਮਾਨ ਬਿਲਕੁਲ ਸਾਫ਼ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।