ਮੌਸਮ ਵਿਭਾਗ ਨੇ ਜਾਰੀ ਕੀਤਾ 5 ਦਿਨ ਦਾ ਅਲਰਟ, ਸੰਘਣੀ ਧੁੰਦ ਕਾਰਨ ਵਿਜ਼ੀਬਲਿਟੀ ਵੀ ਹੋ ਰਹੀ ਪ੍ਰਭਾਵਿਤ
Wednesday, Jan 24, 2024 - 04:46 AM (IST)
ਚੰਡੀਗੜ੍ਹ (ਪਾਲ) : ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅਗਲੇ 4 ਤੋਂ 5 ਦਿਨਾਂ ਵਿਚ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਚੰਡੀਗੜ੍ਹ ਮੌਸਮ ਕੇਂਦਰ ਨੇ 5 ਦਿਨਾਂ ਲਈ ਚਿਤਾਵਨੀ ਜਾਰੀ ਕੀਤੀ ਹੈ ਤੇ ਨਾਲ ਹੀ ਪੰਜਾਬ ਅਤੇ ਹਰਿਆਣਾ ਵਿਚ 5 ਦਿਨ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਵੀ ਕੁਝ ਏਰੀਏ ਵਿਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਦਰਜ ਹੋਈ।
ਠੰਡ ਤੋਂ ਵੀ ਕੋਈ ਖ਼ਾਸ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਕੋਲਡ ਡੇਅ ਅਤੇ ਸਵੀਅਰ ਕੋਲਡ ਡੇਅ ਦੀ ਚਿਤਾਵਨੀ ਦਿੱਤੀ ਹੈ। ਹਾਲਾਂਕਿ ਘੱਟੋ-ਘੱਟ ਤਾਪਮਾਨ ਵਿਚ ਖਾਸ ਬਦਲਾਅ ਨਹੀਂ ਹੈ। 24 ਤਰੀਕ ਲਈ ਰੈੱਡ ਅਲਰਟ, ਜਦਕਿ 27 ਤਰੀਕ ਤਕ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਸਵੇਰ ਤੋਂ ਹੀ ਧੁੰਦ ਪਈ ਰਹੀ, ਹਾਲਾਂਕਿ ਦੁਪਹਿਰ ਹੁੰਦੇ-ਹੁੰਦੇ ਧੁੱਪ ਨਿਕਲਣੀ ਸ਼ੁਰੂ ਹੋਈ ਤਾਂ ਕੁਝ ਰਾਹਤ ਮਿਲੀ। ਉਂਝ ਸੀਤ ਲਹਿਰ ਨੇ ਸਾਰਾ ਦਿਨ ਠੰਡ ਬਣਾਈ ਰੱਖੀ।
ਇਹ ਵੀ ਪੜ੍ਹੋ- ਦਸੂਹਾ 'ਚ ਥਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 1 ਨੌਜਵਾਨ ਦੀ ਹੋਈ ਮੌਤ, ਦੂਜਾ ਗੰਭੀਰ ਜ਼ਖ਼ਮੀ
ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ ਵਿਚ 5 ਡਿਗਰੀ ਦੀ ਕਮੀ ਦਰਜ ਹੋਈ। ਤਾਪਮਾਨ 13 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਘੱਟੋ-ਘੱਟੋ ਤਾਪਮਾਨ ਇਕ ਡਿਗਰੀ ਦੀ ਕਮੀ ਨਾਲ 6 ਡਿਗਰੀ ਰਿਹਾ। ਸ਼ਹਿਰ ਵਿਚ ਇਸ ਸਮੇਂ 12 ਕਿ.ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਰਿਕਾਰਡ ਕੀਤੀਆਂ ਜਾ ਰਹੀਆਂ ਹਨ। ਵਿਭਾਗ ਮੁਤਾਬਿਕ 25 ਤੋਂ 27 ਜਨਵਰੀ ਦੇ ਦਰਮਿਆਨ ਪੱਛਮੀ ਪੌਣਾਂ ਸਰਗਰਮ ਹੋ ਰਹੀਆਂ ਹਨ ਪਰ ਉਹ ਕਿੰਨੀਆਂ ਮਜ਼ਬੂਤ ਹਨ, ਅਜੇ ਕੁਝ ਨਹੀਂ ਕਿਹਾ ਜਾ ਸਕਦਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8