ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert

Friday, Aug 07, 2026 - 06:15 PM (IST)

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert

ਜਲੰਧਰ (ਵੈੱਬ ਡੈਸਕ)-ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਵੱਡੀ ਅਪਡੇਟ ਸਾਂਝੀ ਕੀਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਕੇਂਦਰ ਵੱਲੋਂ 7 ਅਗਸਤ ਤੋਂ 11 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਮੀਂਹ ਦੀ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ।  ਮੌਸਮ ਵਿਭਾਗ ਨੇ ਅੱਜ ਲਈ ਵੱਡੀ ਭਵਿੱਖਬਾਣੀ ਕਰਦੇ ਹੋਏ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਸਮੇਤ ਕਈ ਥਾਵਾਂ 'ਤੇ ਮੀਂਹ ਪੈਣ ਦੀ ਉਮੀਦ ਜਤਾਈ ਹੈ। ਉਥੇ ਹੀ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ 25-50 ਫ਼ੀਸਦੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ ਜ਼ਿੰਮੇਵਾਰੀ

PunjabKesari

ਉਥੇ ਹੀ 8 ਅਗਸਤ ਨੂੰ ਮੀਂਹ ਦੀ ਰਫ਼ਤਾਰ 'ਚ ਥੋੜ੍ਹੀ ਕਮੀ ਆਉਣ ਦੀ ਸੰਭਾਵਨਾ ਹੈ ਪਰ ਉੱਤਰੀ ਜ਼ਿਲ੍ਹੇ ਜਿਵੇਂ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਕੁਝ ਥਾਵਾਂ 'ਤੇ ਮੀਂਹ ਜਾਰੀ ਰਹਿ ਸਕਦਾ ਹੈ। ਇਸ ਦੇ ਬਾਅਦ 9 ਅਗਸਤ ਤੋਂ 11 ਅਗਸਤ ਐਤਵਾਰ ਤੋਂ ਮੀਂਹ 'ਚ ਮੁੜ ਤੇਜ਼ੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖ਼ਾਂ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ 'ਚ ਅਗਲੇ ਪੰਜ ਦਿਨਾਂ ਦੌਰਾਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ

ਉਥੇ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਨੇ ਵੀ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਸੂਬੇ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਮੌਸਮੀ ਤਬਦੀਲੀ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ ਪਰ ਆਮ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ ਗਈ ਹੈ। ਪੀ. ਏ. ਯੂ. ਦੀ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਇਸ ਸਮੇਂ ਦਿਨ ਅਤੇ ਰਾਤ ਦਾ ਤਾਪਮਾਨ ਆਮ ਹਾਲਾਤ ਦੇ ਨੇੜੇ ਹੈ। ਆਉਣ ਵਾਲੇ ਦਿਨਾਂ 'ਚ ਮੌਸਮ 'ਚ ਨਮੀ ਵਧਣ ਅਤੇ ਬੱਦਲਾਂ ਦੀ ਸਰਗਰਮੀ ਕਾਰਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News