ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
Wednesday, Aug 19, 2026 - 07:25 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 5 ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਸਥਿਤ ਭਾਰਤੀ ਮੌਸਮ ਵਿਭਾਗ ਵੱਲੋਂ 19 ਅਗਸਤ ਤੋਂ 23 ਅਗਸਤ ਕਈ ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਹਿਗੜ੍ਹ ਸਾਹਿਬ ਵਿੱਚ ਅਗਲੇ ਪੰਜੇ ਦਿਨਾਂ ਦੌਰਾਨ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਉਥੇ ਹੀ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ 'ਚ ਕੁਝ ਥਾਵਾਂ ਦਰਮਿਆਨਾ ਮੀਂਹ ਪੈਣ ਦੀ ਉਮੀਦ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਸੰਗਰੂਰ ਅਤੇ ਮਾਨਸਾ 'ਚ ਅਗਲੇ ਪੰਜ ਦਿਨਾਂ ਦੌਰਾਨ 'ਇਕੱਲੀਆਂ-ਦੁਕੱਲੀਆਂ ਥਾਵਾਂ' ਹਲਕੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਗਈ ਹੈ। ਹਾਲਾਂਕਿ 21 ਅਗਸਤ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਰਗੇ ਦੱਖਣੀ ਜ਼ਿਲ੍ਹਿਆਂ 'ਚ ਮੀਂਹ ਦੀ ਗਤੀਵਿਧੀ ਵਿੱਚ ਥੋੜਾ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ ਵੱਡੀ ਚਿਤਾਵਨੀ
ਮੌਸਮ ਵਿਭਾਗ ਨੇ ਲੋਕਾਂ ਨੂੰ ਬਾਰਿਸ਼ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਮਾਝਾ ਅਤੇ ਦੋਆਬਾ ਖੇਤਰ ਦੇ ਕੁਝ ਹਿੱਸਿਆਂ 'ਚ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ, ਜਦਕਿ ਮਾਲਵਾ ਦੇ ਪੱਛਮੀ ਹਿੱਸਿਆਂ 'ਚ ਮੌਸਮ ਮੁਕਾਬਲਤਨ ਖ਼ੁਸ਼ਕ ਰਹਿਣ ਦੀ ਉਮੀਦ ਹੈ। ਉਥੇ ਹੀ ਜੇਕਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋਕਿ 37.4 ਡਿਗਰੀ ਰਿਹਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
