ਪੰਜਾਬ ''ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
Sunday, Feb 09, 2025 - 06:01 PM (IST)
![ਪੰਜਾਬ ''ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ](https://static.jagbani.com/multimedia/2025_2image_17_59_2253325748.jpg)
ਜਲੰਧਰ- ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਆਉਣ ਵਾਲੇ ਦਿਨਾਂ 'ਚ ਪੰਜਾਬ ਵਿੱਚ ਫਿਰ ਤੋਂ ਠੰਡ ਵੱਧ ਸਕਦੀ ਹੈ, ਇਸ ਦੇ ਨਾਲ ਹੀ ਤਾਪਮਾਨ ਵਧਣ ਦੇ ਅਸਾਰ ਵੀ ਹਨ। ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਤਾਪਮਾਨ 20 ਡਿਗਰੀ ਨੂੰ ਪਾਰ ਕਰ ਗਿਆ ਹੈ। ਪੱਛਮੀ ਗੜਬੜੀ ਕੱਲ੍ਹ ਤੋਂ ਸਰਗਮ ਹੋ ਗਈ ਹੈ ਪਰ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ ਵੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ 'ਚ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਅਜਿਹਾ ਹੋਣ 'ਤੇ ਮੈਦਾਨੀ ਇਲਾਕਿਆਂ ਵੱਲ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਇਸ ਨਾਲ ਠੰਡ ਵੀ ਵਧੇਗੀ।
ਇਹ ਵੀ ਪੜ੍ਹੋ : 'ਕਾਂਸ਼ੀ ਨੂੰ ਗੱਡੀ ਜਾਣੀ ਆ, ਕੋਈ ਜਾਊ...', ਸ਼੍ਰੀ ਗੁਰੂ ਰਵਿਦਾਸ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ ਦਾ ਰੇਲਵੇ ਸਟੇਸ਼ਨ
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਸ਼ਨੀਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਥੇ ਹੀ ਅੱਜ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਹੁਸ਼ਿਆਰਪੁਰ ਰਿਹਾ, ਜਿੱਥੇ ਮੌਸਮ ਵਿਭਾਗ ਵੱਲੋਂ ਘੱਟੋ-ਘੱਟ ਤਾਪਮਾਨ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਠੰਡੀਆਂ ਹਵਾਵਾਂ ਕਾਰਨ ਫ਼ਸਲਾਂ ਦਾ ਨੁਕਸਾਨ
ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਸੂਬੇ ਵਿੱਚ ਠੰਡ ਵਧਾ ਰਹੀਆਂ ਹਨ। ਖੇਤੀਬਾੜੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਜੇਕਰ ਇਹ ਹਵਾਵਾਂ ਜਨਵਰੀ 'ਚ ਚੱਲਦੀਆਂ ਤਾਂ ਠੰਡ ਵੀ ਪੈ ਸਕਦੀ ਸੀ ਕਿਉਂਕਿ ਪੱਛਮੀ ਹਵਾਵਾਂ ਕਾਰਨ ਤਾਪਮਾਨ ਘੱਟ ਜਾਂਦਾ ਹੈ ਅਤੇ ਇਹ ਹਵਾ ਨਮੀ ਨੂੰ ਸੋਖ ਲੈਂਦੀ ਹੈ। ਹੁਣ ਇਨ੍ਹਾਂ ਹਵਾਵਾਂ ਤੋਂ ਤਿੰਨ ਤੋਂ ਚਾਰ ਦਿਨਾਂ ਤੱਕ ਕੋਈ ਨੁਕਸਾਨ ਨਹੀਂ ਹੁੰਦਾ ਪਰ ਜੇਕਰ ਅਜਿਹੀਆਂ ਹਵਾਵਾਂ ਚਾਰ ਦਿਨਾਂ ਤੋਂ ਵੱਧ ਚੱਲਦੀਆਂ ਹਨ ਤਾਂ ਕਿਸਾਨਾਂ ਨੂੰ ਸਿੰਚਾਈ ਬਾਰੇ ਸੋਚਣਾ ਪਵੇਗਾ ਅਤੇ ਫ਼ਸਲਾਂ ਦਾ ਨੁਕਸਾਨ ਵੀ ਹੋਵੇਗਾ।
ਇਹ ਵੀ ਪੜ੍ਹੋ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨਾਲ ਬਦਲੇਗੀ ਕੌਮੀ ਸਿਆਸਤ ਦੀ ਤਸਵੀਰ, ਜਾਣੋ ਕਿਵੇਂ
ਜਾਣੋ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ ਦਾ ਤਾਪਮਾਨ-ਅੰਮ੍ਰਿਤਸਰ 'ਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਦੀ ਸੰਭਾਵਨਾ।
ਚੰਡੀਗੜ੍ਹ ਦਾ ਤਾਪਮਾਨ-ਚੰਡੀਗੜ੍ਹ 'ਚ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ। ਮੌਸਮ ਸਾਫ਼ ਰਹੇਗਾ।
ਲੁਧਿਆਣਾ ਦਾ ਤਾਪਮਾਨ- ਲੁਧਿਆਣਾ 'ਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ।
ਜਲੰਧਰ ਦਾ ਤਾਪਮਾਨ- ਜਲੰਧਰ 'ਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
ਪਟਿਆਲਾ ਦਾ ਤਾਪਮਾਨ-ਪਟਿਆਲਾ 'ਚ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਰਹੇਗਾ।
ਬਠਿੰਡਾ ਦਾ ਤਾਪਮਾਨ- ਬਠਿੰਡਾ 'ਚ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ।
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਖ਼ਾਸ ਖ਼ਬਰ, ਭੰਡਾਰਿਆਂ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e