ਚੰਡੀਗੜ੍ਹ 'ਚ 'ਮੌਸਮ' ਨੂੰ ਲੈ ਕੇ ਅਹਿਮ ਖ਼ਬਰ, ਜਾਣੋ ਅਗਲੇ 5 ਦਿਨਾਂ ਦਾ ਹਾਲ
Thursday, Oct 06, 2022 - 03:51 PM (IST)

ਚੰਡੀਗੜ੍ਹ (ਬਿਊਰੋ) : ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ 'ਚ ਅਗਲੇ 5 ਦਿਨਾਂ ਤੱਕ ਮੌਸਮ 'ਚ ਫਿਰ ਤਬਦੀਲੀ ਆਉਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਐਤਵਾਰ ਤੱਕ ਮੌਸਮ ਵਿਚ ਬਦਲਾਅ ਦੇਖਿਆ ਜਾ ਸਕਦਾ ਹੈ। ਇਸ ਕਾਰਨ ਜਿੱਥੇ ਬੱਦਲ ਛਾਏ ਰਹਿਣਗੇ, ਉੱਥੇ ਹੀ ਕੁੱਝ ਇਲਾਕਿਆਂ ਵਿਚ ਹਲਕੀ ਬਾਰਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਪੰਜਾਬ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਗਰਜ ਨਾਲ ਵਾਛੜਾਂ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ ਪੰਜ ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਖ਼ਾਸ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਖ਼ੁਦ ਟਵੀਟ ਕਰਕੇ ਦਿੱਤੀ ਇਹ ਖ਼ੁਸ਼ਖਬਰੀ
ਚੰਡੀਗੜ੍ਹ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਹਰਿਆਣਾ 'ਚ ਕੁੱਝ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਗਰਜ ਨਾਲ ਵਾਛੜਾਂ ਪੈਣ ਦੀ ਸੰਭਾਵਨਾ ਜਤਾਈ ਹੈ। ਅਗਲੇ ਪੰਜ ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ