ਚੰਡੀਗੜ੍ਹ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Wednesday, Jul 24, 2024 - 12:06 PM (IST)
ਚੰਡੀਗੜ੍ਹ (ਪਾਲ) : ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰ ਨੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਪਿਛਲੇ 24 ਘੰਟਿਆਂ ’ਚ ਸ਼ਹਿਰ ’ਚ 5 ਮਿਲੀਮੀਟਰ ਮੀਂਹ ਪਿਆ ਹੈ, ਜਦਕਿ ਤਾਪਮਾਨ ’ਚ ਇਕ ਡਿਗਰੀ ਦਾ ਵਾਧਾ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਬੀਤੀ ਰਾਤ ਘੱਟੋ-ਘੱਟ ਤਾਪਮਾਨ 28.3 ਡਿਗਰੀ ਦਰਜ ਕੀਤਾ ਗਿਆ। ਪਹਿਲੀ ਜੂਨ ਤੋਂ ਹੁਣ ਤੱਕ ਬਾਰਿਸ਼ 185.3 ਮਿਲੀਮੀਟਰ ਦਰਜ ਕੀਤੀ ਗਈ ਹੈ। ਕੇਂਦਰ ਦੀ ਲਾਂਗ ਫੋਰਕਾਸਟ ’ਚ 28 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰੇ ਹਫ਼ਤੇ ਦੌਰਾਨ ਵੱਧ ਤੋਂ ਵੱਧ ਤਾਪਮਾਨ 35 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ, ਜਦਕਿ ਘੱਟੋ-ਘੱਟ ਤਾਪਮਾਨ 28 ਡਿਗਰੀ ਦੇ ਆਸ-ਪਾਸ ਰਹੇਗਾ।
ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ ਬਹੁਤ ਕਮਜ਼ੋਰ ਹਨ, ਜਿਸ ਕਾਰਨ ਮੀਂਹ ਨਹੀਂ ਪੈ ਰਿਹਾ। ਹਾਲਾਂਕਿ ਪੰਜਾਬ-ਹਰਿਆਣਾ ਦੇ ਉੱਤਰੀ ਹਿੱਸਿਆਂ ’ਚ ਮੀਂਹ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ’ਚ ਮਾਨਸੂਨ ਦੇ ਮੀਂਹ ’ਚ ਕੁੱਝ ਬਦਲਾਅ ਦੇਖਣ ਨੂੰ ਮਿਲੇਗਾ।