ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਬੱਦਲਵਾਈ ਰਹਿਣ ਦੀ ਸੰਭਾਵਨਾ

Wednesday, May 17, 2023 - 12:35 PM (IST)

ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਬੱਦਲਵਾਈ ਰਹਿਣ ਦੀ ਸੰਭਾਵਨਾ

ਲੁਧਿਆਣਾ (ਬਸਰਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮੁਤਾਬਕ ਲੁਧਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਮੌਸਮ ’ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ-ਨਾਲ ਅਗਲੇ 24 ਘੰਟਿਆਂ ਦੌਰਾਨ ਆਸ-ਪਾਸ ਦੇ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ 23.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ 39.0 ਡਿਗਰੀ ਸੈਲਸੀਅਸ ,ਸਵੇਰ ਦੀ ਸਾਪੇਖਿਕ ਨਮੀ 46 ਫ਼ੀਸਦੀ, ਸ਼ਾਮ ਦੀ ਸਾਪੇਖਿਕ ਨਮੀ 16 ਫ਼ੀਸਦੀ ਵਾਸ਼ਪੀਕਰਨ 8.6 ਮਿਲੀਮੀਟਰ ਰਹਿਣ ਦੀ ਸੰਭਾਵਨਾ ਹੈ। ਦਿਨ ਦੀ ਲੰਬਾਈ 13 ਘੰਟੇ 44 ਮਿੰਟ ਰਹੇਗੀ।
 


author

Babita

Content Editor

Related News