ਪੰਜਾਬ ''ਚ ਪੈ ਰਹੀ ''ਸੁੱਕੀ ਠੰਡ'', ਜਾਣੋ ਆਉਣ ਵਾਲੇ ਦਿਨਾਂ ''ਚ ਕਿਵੇਂ ਰਹੇਗਾ ਮੌਸਮ

Thursday, Oct 29, 2020 - 09:12 AM (IST)

ਲੁਧਿਆਣਾ (ਨਰਿੰਦਰ) : ਪੰਜਾਬ 'ਚ ਮੌਸਮ ਨੂੰ ਲੈ ਕੇ ਬਦਲਾਅ ਸ਼ੁਰੂ ਹੋ ਚੁੱਕਿਆ ਹੈ। ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਾਰਾ ਕਾਫੀ ਘਟਣ ਨਾਲ ਸਰਦ ਰਾਤਾਂ ਦੀ ਸ਼ੁਰੂਆਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਕੇਰਲ ਦੀ ਤਰਜ਼ 'ਤੇ ਪੰਜਾਬ 'ਚ ਫਲ-ਸਬਜ਼ੀਆਂ ਲਈ MSP ਤੈਅ ਕਰਨ ਦੀ ਮੰਗ

ਇਸ ਬਾਰੇ ਗੱਲ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਦੇ ਮੌਸਮ ਮਹਿਕਮੇ ਦੇ ਮਾਹਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਪਹਾੜਾਂ 'ਚ ਬਰਫ਼ਬਾਰੀ ਹੋਣ ਕਾਰਨ ਪੰਜਾਬ 'ਚ ਰਾਤ ਦਾ ਤਾਪਮਾਨ ਅਚਾਨਕ 3 ਤੋਂ 4 ਡਿਗਰੀ ਸੈਲਸੀਅਸ ਘਟ ਗਿਆ ਹੈ।

ਇਹ ਵੀ ਪੜ੍ਹੋ : PGI ਜਾਣ ਵਾਲੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਇਸ ਦਿਨ ਖੁੱਲ੍ਹਣ ਜਾ ਰਹੀ 'ਫਿਜ਼ੀਕਲ ਓ. ਪੀ. ਡੀ.'

ਉਨ੍ਹਾਂ ਦੱਸਿਆ ਕਿ ਪੰਜਾਬ 'ਚ ਅਜੇ ਸੁੱਕੀ ਠੰਡ ਪੈ ਰਹੀ ਹੈ ਕਿਉਂਕਿ ਪਿਛਲੇ ਡੇਢ ਮਹੀਨੇ ਤੋਂ ਸੂਬੇ ਅੰਦਰ ਬਾਰਸ਼ ਨਹੀਂ ਹੋਈ ਹੈ ਅਤੇ ਆਉਣ ਵਾਲੇ 3-4 ਦਿਨਾਂ ਦੌਰਾਨ ਵੀ ਬਾਰਸ਼ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਇਸ ਤੋਂ ਬਾਅਦ ਮੌਸਮ ਬਦਲ ਸਕਦਾ ਹੈ।

ਇਹ ਵੀ ਪੜ੍ਹੋ : ਮਾਲ ਗੱਡੀਆਂ ਰੋਕਣ ਬਾਰੇ 'ਜਾਖੜ' ਦਾ ਤੰਜ, 'ਮੱਕੀ ਦੀ ਰੋਟੀ ਤੇ ਸਰ੍ਹੋਂ ਦੇ ਸਾਗ 'ਤੇ ਵੀ ਪਾਬੰਦੀ ਨਾ ਲੱਗ ਜਾਵੇ'

ਉਨ੍ਹਾਂ ਕਿਹਾ ਕਿ ਦਿਨ ਦੇ ਤਾਪਮਾਨ 'ਚ ਵੀ ਬੀਤੇ 2 ਦਿਨਾਂ ਤੋਂ ਗਿਰਾਵਟ ਦੇਖੀ ਗਈ ਹੈ ਅਤੇ ਆਉਣ ਵਾਲੇ ਕੁੱਝ ਦਿਨਾਂ 'ਚ ਮੌਸਮ ਇਸ ਤਰ੍ਹਾਂ ਦਾ ਹੀ ਰਹੇਗਾ। ਡਾ. ਪ੍ਰਭੋਜਤ ਕੌਰ ਨੇ ਦੱਸਿਆ ਕਿ ਇਸ ਸਮੇਂ ਸਰ੍ਹੋਂ ਅਤੇ ਕਣਕ ਦੀ ਫ਼ਸਲ ਦੀ ਬਿਜਾਈ ਚੱਲ ਰਹੀ ਹੈ ਅਤੇ ਇਹ ਮੌਸਮ ਫ਼ਸਲਾਂ ਲਈ ਕਾਫੀ ਲਾਹੇਵੰਦ ਸਾਬਿਤ ਹੁੰਦਾ ਹੈ।


 


Babita

Content Editor

Related News