ਜਾਣੋ ਪੰਜਾਬ ''ਚ ਆਉਂਦੇ ਦਿਨਾਂ ਦੌਰਾਨ ਕਿਵੇਂ ਰਹੇਗਾ ''ਮੌਸਮ'', ਜਾਰੀ ਹੋਇਆ ਵਿਸ਼ੇਸ਼ ਬੁਲੇਟਿਨ
Thursday, Dec 03, 2020 - 10:27 AM (IST)
ਲੁਧਿਆਣਾ (ਸਲੂਜਾ) : ਪੰਜਾਬ 'ਚ ਠੰਡ ਲਗਾਤਾਰ ਵੱਧਦੀ ਜਾ ਰਹੀ ਹੈ। ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਨੇ ਪੰਜਾਬ ਦੇ ਮੌਸਮ ਨੂੰ ਵੀ ਬਦਲਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਨੇ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਸਬੰਧੀ ਇਕ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ, ਜਿਸ ਮੁਤਾਬਕ ਆਉਂਦੇ ਦਿਨਾਂ 'ਚ ਪੰਜਾਬ ਅੰਦਰ ਮੌਸਮ ਠੰਡਾ ਅਤੇ ਖੁਸ਼ਕ ਰਹੇਗਾ ਅਤੇ ਇਸ ਦੇ ਨਾਲ ਹੀ ਹਲਕੀ ਧੁੰਦ ਪੈਣ ਦੀ ਸੰਭਾਵਨਾ ਵੀ ਜ਼ਾਹਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਜ਼ੁਰਗ ਬੇਬੇ ਨਾਲ ਪੰਗਾ ਲੈ ਕੇ ਕਸੂਤੀ ਘਿਰੀ 'ਕੰਗਨਾ ਰਣੌਤ', ਹੁਣ ਵਕੀਲ ਨੇ ਭੇਜਿਆ ਨੋਟਿਸ
ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 25.4 ਅਤੇ ਘੱਟ ਤੋਂ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਰਿਹਾ। ਸਵੇਰੇ ਨਮੀ ਦੀ ਮਾਤਰਾ 94 ਫ਼ੀਸਦੀ ਅਤੇ ਸ਼ਾਮ ਨੂੰ 33 ਫ਼ੀਸਦੀ ਰਹੀ।
ਇਹ ਵੀ ਪੜ੍ਹੋ : ਸਕੂਲ 'ਚ ਬੁਲਾਏ ਛੋਟੀਆਂ ਕਲਾਸਾਂ ਦੇ ਵਿਦਿਆਰਥੀ, ਅਧਿਕਾਰੀ ਬੋਲੇ ਹੋਵੇਗਾ ਐਕਸ਼ਨ
ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਦਿਨਾਂ ਦੌਰਾਨ ਮੈਦਾਨੀ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਤੋਂ ਲੈ ਕੇ 25 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਇਹ ਵੀ ਪੜ੍ਹੋ : PSEB ਵੱਲੋਂ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਰਾਹਤ, ਪ੍ਰੀਖਿਆ ਫੀਸਾਂ ਜਮ੍ਹਾਂ ਕਰਾਉਣ ਦੀ ਤਾਰੀਖ਼ 'ਚ ਵਾਧਾ