ਪੰਜਾਬ ''ਚ ਅਜੇ ਨਹੀਂ ਘਟੇਗੀ ''ਠੰਡ'', ਜਾਣੋ ਆਉਣ ਵਾਲੇ ਦਿਨਾਂ ''ਚ ਕਿਹੋ ਜਿਹਾ ਰਹੇਗਾ ''ਮੌਸਮ''
Friday, Jan 22, 2021 - 03:46 PM (IST)
ਲੁਧਿਆਣਾ : ਪੰਜਾਬ 'ਚ ਆਉਣ ਵਾਲੇ ਕੁੱਝ ਦਿਨਾਂ 'ਚ ਲੋਕਾਂ ਨੂੰ ਸਰਦੀ ਤੋਂ ਰਾਹਤ ਨਹੀਂ ਮਿਲੇਗੀ ਅਤੇ ਮੌਸਮ ਇੰਝ ਹੀ ਠੰਡਾ ਬਣਿਆ ਰਹੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਮਹਿਕਮੇ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦੇ ਕਾਰਨ ਪੰਜਾਬ ਦੇ ਕੁੱਝ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਛੱਤਾਂ 'ਤੇ 'ਸੋਲਰ ਪਲਾਂਟ' ਲਾ ਕੇ ਪਾਵਰਕਾਮ ਨੂੰ ਬਿਜਲੀ ਵੇਚਣ ਵਾਲਿਆਂ ਨੂੰ ਲੱਗੇਗਾ ਝਟਕਾ
ਇਸ ਦਾ ਅਸਰ ਪਹਾੜੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲੇਗਾ। ਮੌਸਮ ਮਹਿਕਮੇ ਵੱਲੋਂ ਪਹਿਲਾਂ ਹੀ ਇਸ ਬਾਰੇ ਚਿਤਾਵਨੀ ਦਿੱਤੀ ਜਾ ਚੁੱਕੀ ਹੈ। ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਆਉਣ ਵਾਲੀ 23-24 ਤਾਰੀਖ਼ ਨੂੰ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ 'ਚ ਬੱਦਲਵਾਈ ਅਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : '26 ਜਨਵਰੀ' 'ਤੇ ਤਿਰੰਗਾ ਲਹਿਰਾਉਣ ਸਬੰਧੀ ਲੱਗੀਆਂ ਡਿਊਟੀਆਂ 'ਚ ਬਦਲਾਅ, ਜਾਣੋ ਕੀ ਹੈ ਨਵਾਂ ਪ੍ਰੋਗਰਾਮ
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪੰਜਾਬ 'ਚ ਸੰਘਣੀ ਧੁੰਦ ਪੈ ਸਕਦੀ ਹੈ। ਦੱਸ ਦੇਈਏ ਕਿ ਠੰਡ ਅਤੇ ਧੁੰਦ ਕਾਰਨ ਲੋਕਾਂ ਨੂੰ ਕਾਫੀ ਸਰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ