ਪੰਜਾਬ ''ਚ ''ਮੌਸਮ'' ਨੂੰ ਲੈ ਕੇ ਜਾਰੀ ਹੋਈ ਭਵਿੱਖਬਾਣੀ, ਜਾਣੋ ਅਗਲੇ 3 ਦਿਨਾਂ ਦਾ ਹਾਲ
Friday, Feb 19, 2021 - 01:51 PM (IST)
ਲੁਧਿਆਣਾ (ਨਰਿੰਦਰ) : ਇਨ੍ਹੀਂ ਦਿਨੀਂ ਉੱਤਰੀ ਭਾਰਤ 'ਚ ਲਗਾਤਾਰ ਮੌਸਮ 'ਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਸਵੇਰ ਦੇ ਸਮੇਂ ਪਾਰਾ ਕਾਫੀ ਹੇਠਾਂ ਹੁੰਦਾ ਹੈ, ਉੱਥੇ ਦਿਨ ਚੜ੍ਹਦੇ ਸਾਰ ਹੀ ਸੂਰਜ ਦੀ ਤਪਿਸ਼ ਮਹਿਸੂਸ ਹੋਣ ਲੱਗ ਜਾਂਦੀ ਹੈ।
ਇਹ ਵੀ ਪੜ੍ਹੋ : ਜਗਰਾਓਂ 'ਚ 'ਆਪ' ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਵੱਲੋਂ ਆਉਣ ਵਾਲੇ 3 ਦਿਨਾਂ ਲਈ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੌਸਮ ਮਹਿਕਮੇ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਇਕ ਤਾਜ਼ਾ ਵੈਸਟਰਨ ਡਿਸਟਰਬੈਂਸ ਪਹਾੜੀ ਇਲਾਕਿਆਂ 'ਤੇ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਬਾਰਸ਼ ਦੀ ਤਾਂ ਸੰਭਾਵਨਾ ਪੰਜਾਬ 'ਚ ਨਹੀਂ ਹੈ ਪਰ 2-3 ਦਿਨਾਂ ਤੱਕ ਬੱਦਲਵਾਈ ਰਹਿ ਸਕਦੀ ਹੈ। ਇਸ ਨਾਲ ਰਾਤ ਦੇ ਪਾਰੇ 'ਚ ਵਾਧਾ ਮਹਿਸੂਸ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸੰਘਣੀ ਧੁੰਦ ਤੋਂ ਕੁੱਝ ਰਾਹਤ ਜ਼ਰੂਰ ਮਿਲੇਗੀ।
ਡਾ. ਪ੍ਰਭਜੋਤ ਕੌਰ ਨੇ ਇਹ ਵੀ ਕਿਹਾ ਕਿ ਅਜਿਹਾ ਮੌਸਮ ਫ਼ਸਲਾਂ ਲਈ ਕਾਫੀ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਵਾਇਤੀ ਫ਼ਸਲ ਕਣਕ ਲਈ ਇਹ ਮੌਸਮ ਕਾਫੀ ਚੰਗਾ ਸਾਬਿਤ ਹੋ ਸਕਦਾ ਹੈ।
ਨੋਟ : ਪੰਜਾਬ 'ਚ ਬਦਲ ਰਹੇ ਮੌਸਮ ਬਾਰੇ ਦਿਓ ਆਪਣੀ ਰਾਏ