ਪੰਜਾਬ ''ਚ ''ਮੌਸਮ'' ਨੂੰ ਲੈ ਕੇ ਜ਼ਰੂਰੀ ਖ਼ਬਰ, ਮਹਿਕਮੇ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ
Wednesday, Feb 24, 2021 - 09:19 AM (IST)
ਲੁਧਿਆਣਾ (ਸਲੂਜਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਨੇ ਦੇਰ ਸ਼ਾਮ ਮੌਸਮ ਸਬੰਧੀ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ। ਇਸ ਬੁਲੇਟਿਨ 'ਚ ਇਹ ਸੰਭਾਵਨਾ ਪ੍ਰਗਟ ਕੀਤੀ ਗਈ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਹਲਕੀ ਤੋਂ ਦਰਮਿਆਨੀ ਧੁੰਦ ਪਵੇਗੀ, ਜਦੋਂ ਕਿ 72 ਘੰਟਿਆਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਹਲਕੀ ਬਾਰਸ਼ ਦਸਤਕ ਦੇ ਸਕਦੀ ਹੈ ਅਤੇ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ।
ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਮੈਦਾਨੀ ਇਲਾਕਿਆਂ ’ਚ ਵੱਧ ਤੋਂ ਵੱਧ ਤਾਪਮਾਨ 25 ਤੋਂ 30 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ13 ਤੋਂ 15 ਫ਼ੀਸਦੀ ਸੈਲਸੀਅਸ ਦਰਮਿਆਨ ਰਹਿਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਖ਼ੇਤੀ ਦੇ ਕੰਮ ਕਰਨ।
ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਮੌਸਮ ਕਰਵਟ ਲੈ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸਵੇਰ ਦੇ ਸਮੇਂ ਦੌਰਾਨ ਸਰਦੀ ਦਾ ਅਹਿਸਾਸ ਬਰਕਰਾਰ ਹੈ, ਜਦੋਂ ਕਿ ਦੁਪਹਿਰ ਹੁੰਦੇ ਹੀ ਗਰਮੀ ਦਾ ਰੰਗ ਸਾਹਮਣੇ ਆਉਣ ਲੱਗ ਜਾਂਦਾ ਹੈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਪੰਜਾਬ ਸਰਕਾਰ ਮੁਫ਼ਤ ਦੇਵੇਗੀ ਇਹ ਸਹੂਲਤ, ਇੰਝ ਕਰੋ ਅਪਲਾਈ
ਹੁਣ ਹੌਲੀ-ਹੌਲੀ ਲੋਕ ਗਰਮ ਕੱਪੜਿਆਂ ਤੋਂ ਹਲਕੇ ਕੱਪੜੇ ਪਾਉਣ ਲੱਗੇ ਹਨ। ਮੌਸਮ ਦੇ ਬਦਲੇ ਮਿਜਾਜ਼ ਕਾਰਨ ਬਹੁਤ ਸਾਰੇ ਲੋਕਾਂ ਨੇ ਸਫ਼ਰ ਦੌਰਾਨ ਹੁਣ ਵਾਹਨਾਂ 'ਚ ਵੀ ਏ. ਸੀ. ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ।
ਨੋਟ : ਪੰਜਾਬ 'ਚ ਬਦਲ ਰਹੇ ਮੌਸਮ ਬਾਰੇ ਦਿਓ ਆਪਣੀ ਰਾਏ