ਪੰਜਾਬ 'ਚ ਬਦਲੇਗਾ 'ਮੌਸਮ' ਦਾ ਮਿਜ਼ਾਜ, ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

Tuesday, May 18, 2021 - 09:52 AM (IST)

ਪੰਜਾਬ 'ਚ ਬਦਲੇਗਾ 'ਮੌਸਮ' ਦਾ ਮਿਜ਼ਾਜ, ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

ਲੁਧਿਆਣਾ (ਸਲੂਜਾ) : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਆਉਣ ਵਾਲੇ 24 ਤੋਂ 72 ਘੰਟਿਆਂ ਦੌਰਾਨ ਮੌਸਮ ਦਾ ਮਿਜ਼ਾਜ ਇਕ ਵਾਰ ਫਿਰ ਤੋਂ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ’ਚ ਮੌਸਮ ਮਾਹਿਰਾਂ ਨੇ ਇਹ ਦੱਸਿਆ ਕਿ 18 ਮਈ ਨੂੰ ਹਰਿਆਣਾ ਦੇ ਦੱਖਣੀ ਹਿੱਸਿਆਂ ਅਤੇ ਚੰਡੀਗੜ੍ਹ ਵਿਚ ਹਲਕੀ ਬਾਰਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਫਿਰ ਵਧਿਆ 'ਮਿੰਨੀ ਲਾਕਡਾਊਨ', ਹੁਣ ਇਸ ਤਾਰੀਖ਼ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ

ਜਦੋਂ ਕਿ 19 ਅਤੇ 20 ਮਈ ਨੂੰ ਹਰਿਆਣਾ ਅਤੇ ਉੱਤਰੀ ਪੰਜਾਬ ਵਿਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨ੍ਹੇਰੀ ਤੋਂ ਬਾਅਦ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, 'ਡੇਂਗੂ' ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਿਤ

ਮੌਸਮ ਮਾਹਿਰਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਅਤੇ ਹਰਿਆਣਾ ਦੇ ਕੁੱਝ ਇਲਾਕਿਆਂ ’ਚ ਹਲਕੀ ਬਾਰਸ਼ ਦਾ ਦੌਰ 21 ਮਈ ਤੱਕ ਜਾਰੀ ਰਹਿ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News