ਭਿਆਨਕ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਮੌਸਮ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ

Friday, Jul 09, 2021 - 09:56 AM (IST)

ਲੁਧਿਆਣਾ (ਸਲੂਜਾ) : ਮੌਸਮ ਵਿਭਾਗ ਚੰਡੀਗੜ੍ਹ ਨੇ ਬੀਤੀ ਦੇਰ ਸ਼ਾਮ ਮੌਸਮ ਦੇ ਮਿਜਾਜ਼ ਨੂੰ ਲੈ ਕੇ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ਵਿਚ ਇਹ ਰਾਹਤ ਦੀ ਖ਼ਬਰ ਦਿੱਤੀ ਹੈ ਕਿ ਆਉਣ ਵਾਲੇ ਇਕ-ਦੋ ਦਿਨਾਂ ਵਿਚ ਹੀ ਦੱਖਣ-ਪੱਛਮ ਮਾਨਸੂਨ ਦੇ ਅੱਗੇ ਵਧਣ ਦੀ ਸੰਭਾਵਨਾ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮੌਸਮ ਦਾ ਮਿਜਾਜ਼ ਬਦਲੇਗਾ।

ਇਹ ਵੀ ਪੜ੍ਹੋ : ਸਿੱਧੂ ਦੇ ਟਵਿੱਟਰ ਏਜੰਡੇ 'ਤੇ ਹੁਣ 'ਮਨੀਸ਼ ਤਿਵਾੜੀ' ਦਾ ਤਿੱਖਾ ਹਮਲਾ, ਜਾਣੋ ਕੀ ਬੋਲੇ

ਮੌਸਮ ਮਾਹਿਰਾਂ ਨੇ ਦੱਸਿਆ ਕਿ 9 ਅਤੇ 10 ਜੁਲਾਈ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ, ਜਦੋਂ ਕਿ 11 ਅਤੇ 12 ਜੁਲਾਈ ਨੂੰ ਬਾਰਸ਼ ਵਿਚ ਵਾਧਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਸਾਵਧਾਨ! ਪੰਜਾਬ 'ਚ 'ਕੋਰੋਨਾ' ਘੱਟਦੇ ਹੀ 'ਨਵੀਂ ਆਫ਼ਤ' ਸ਼ੁਰੂ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਇਸ ਬੁਲੇਟਿਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਦਿਨਾਂ ਦੌਰਾਨ 30 ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਕਿਤੇ-ਕਿਤੇ ਵਾਛੜਾਂ ਪੈ ਸਕਦੀਆਂ ਹਨ। ਹਰਿਆਣਾ ਅਤੇ ਪੰਜਾਬ ਦੇ ਪੂਰਬੀ ਮਾਲਵਾ, ਮਾਝਾ ਅਤੇ ਦੋਆਬਾ ਖੇਤਰਾਂ ’ਚ ਬਾਰਸ਼ ਨਾਲ ਵੱਧ ਤੋਂ ਵੱਧ ਤਾਪਮਾਨ ਵਿਚ 3 ਤੋਂ 4 ਡਿਗਰੀ ਗਿਰਾਵਟ ਆਉਣ ਦੀ ਵੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News