ਪੰਜਾਬ ''ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਨੇ ਜਾਰੀ ਕੀਤਾ ਬੁਲੇਟਿਨ
Thursday, Aug 12, 2021 - 09:21 AM (IST)
ਲੁਧਿਆਣਾ (ਸਲੂਜਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਮੌਸਮ ਦੇ ਮਿਜਾਜ਼ ਸਬੰਧੀ ਜਾਰੀ ਕੀਤੇ ਬੁਲੇਟਿਨ ਵਿਚ ਇਹ ਸੰਭਾਵਨਾ ਪ੍ਰਗਟ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਮੌਸਮ ਮਾਹਿਰਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਮੈਦਾਨੀ ਇਲਾਕਿਆਂ ’ਚ ਵੱਧ ਤੋਂ ਵੱਧ ਤਾਪਮਾਨ 34 ਤੋਂ 38 ਡਿਗਰੀ ਅਤੇ ਘੱਟੋ-ਘੱਟ 26 ਤੋਂ 28 ਡਿਗਰੀ ਸੈਲਸੀਅਸ ਵਿਚ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਰਾਜ ਸਭਾ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ 'ਪ੍ਰਤਾਪ ਸਿੰਘ ਬਾਜਵਾ' ਦਾ ਜ਼ਬਰਦਸਤ ਪ੍ਰਦਰਸ਼ਨ
ਸਵੇਰ ਸਮੇਂ ਹਵਾ ’ਚ ਨਮੀ ਦੀ ਮਾਤਰਾ 75 ਤੋਂ 92 ਫ਼ੀਸਦੀ ਅਤੇ ਸ਼ਾਮ ਨੂੰ 60 ਤੋਂ 72 ਫ਼ੀਸਦੀ ਦਰਮਿਆਨ ਰਹਿਣ ਦਾ ਅੰਦਾਜ਼ਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ