ਅਹਿਮ ਖ਼ਬਰ : ਪੰਜਾਬ ''ਚ 2 ਦਿਨ ''ਮੌਸਮ'' ਰਹੇਗਾ ਖ਼ਰਾਬ, ਧੂੜ ਭਰੀ ਹਨ੍ਹੇਰੀ ਨਾਲ ਪੈ ਸਕਦੀ ਹੈ ਬਾਰਸ਼
Thursday, Oct 21, 2021 - 09:08 AM (IST)
ਲੁਧਿਆਣਾ (ਸਲੂਜਾ) : ਪੱਛਮੀ ਚੱਕਰਵਾਤ ਦੇ ਇਕ ਵਾਰ ਫਿਰ ਤੋਂ ਸਰਗਰਮ ਹੋ ਜਾਣ ਕਾਰਨ ਪੰਜਾਬ 'ਚ 2 ਦਿਨ ਮੌਸਮ ਖ਼ਰਾਬ ਰਹੇਗਾ। ਇਸ ਦੌਰਾਨ ਧੂੜ ਭਰ੍ਹੀ ਹਨ੍ਹੇਰੀ ਚੱਲਣ ਦੇ ਨਾਲ ਬਾਰਸ਼ ਹੋਣ ਦੀ ਵੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਆਉਣ ਵਾਲੀ 23 ਅਤੇ 24 ਅਕਤੂਬਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨ੍ਹੇਰੀ ਚੱਲਣ ਦੇ ਨਾਲ ਹੀ ਬਾਰਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸਬੰਧੀ 3 ਮੈਂਬਰੀ SIT ਦਾ ਗਠਨ
ਚੰਡੀਗੜ੍ਹ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪੱਛਮੀ ਚੱਕਰਵਾਤ ਦਾ ਜ਼ਿਆਦਾ ਪ੍ਰਭਾਵ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 800 ਦੇ ਕਰੀਬ 'ਪੈਟਰੋਲ ਪੰਪ' ਬੰਦ ਹੋਣ ਦੀ ਕਗਾਰ 'ਤੇ, ਜਾਣੋ ਕੀ ਹੈ ਕਾਰਨ
ਮੌਸਮ ਮਾਹਰਾਂ ਨੇ ਪੰਜਾਬ ਅਤੇ ਹਰਿਆਣਾ ਨਾਲ ਸਬੰਧਿਤ ਕਿਸਾਨਾਂ ਨੂੰ ਇਹ ਨੇਕ ਸਲਾਹ ਦਿੱਤੀ ਹੈ ਕਿ ਉਹ ਮੌਸਮ ਨੂੰ ਧਿਆਨ ਵਿਚ ਰੱਖ ਕੇ ਆਪਣੀਆਂ ਫ਼ਸਲਾਂ ਨੂੰ ਪਾਣੀ ਦੇਣ ਅਤੇ ਸੰਭਾਲ ਕਰਨ। ਮੌਸਮ ਵਿਭਾਗ ਮੁਤਾਬਕ ਅਕਤੂਬਰ ਦੇ ਆਖ਼ਰੀ ਹਫ਼ਤੇ ਪੰਜਾਬ 'ਚ ਠੰਡ ਦਸਤਕ ਦੇ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ