ਪੰਜਾਬ ''ਚ ਕਿਹੋ ਜਿਹਾ ਰਹੇਗਾ ''ਮੌਸਮ'', ਅਗਲੇ 5 ਦਿਨਾਂ ਲਈ ਵਿਸ਼ੇਸ਼ ਬੁਲੇਟਿਨ ਜਾਰੀ

12/28/2021 8:51:54 AM

ਲੁਧਿਆਣਾ (ਸਲੂਜਾ) : ਮੌਸਮ ਦੇ ਮਿਜਾਜ਼ ਨੂੰ ਲੈ ਕੇ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਵਿਸ਼ੇਸ਼ ਬੁਲੇਟਿਨ ਵਿਚ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਆਉਣ ਵਾਲੇ 5 ਦਿਨਾਂ ਦੌਰਾਨ ਪੰਜਾਬ ਦੇ ਮਾਲਵਾ, ਮਾਝਾ ਅਤੇ ਦੋਆਬਾ ਖੇਤਰਾਂ ’ਚ ਸੀਤ ਲਹਿਰ ਚੱਲੇਗੀ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਸੰਘਣਾ ਕੋਹਰਾ ਵੀ ਪਵੇਗਾ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਉਹ ਆਪਣੇ ਖੇਤੀ ਦੇ ਕੰਮ-ਕਾਜ ਮੌਸਮ ਨੂੰ ਧਿਆਨ ’ਚ ਰੱਖ ਕੇ ਹੀ ਕਰਨ। ਬੀਤੇ ਦਿਨ ਜ਼ਿਲ੍ਹੇ 'ਚ ਸਵੇਰ ਸਮੇਂ ਸੰਘਣੇ ਕੋਹਰੇ ਦਾ ਪ੍ਰਭਾਵ ਇੰਨਾ ਜ਼ਿਆਦਾ ਸੀ ਕਿ ਵਿਜ਼ੀਬਿਲਟੀ ਨਾ ਦੇ ਬਰਾਬਰ ਰਹਿ ਗਈ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਪੁੱਜੇ ਹਾਈਕੋਰਟ, ਦਾਖ਼ਲ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਹਾਈਵੇਅ ’ਤੇ ਵਾਹਨਾਂ ਦੀ ਰਫ਼ਤਾਰ ਰੁਕ ਗਈ ਸੀ। ਉਸ ਤੋਂ ਬਾਅਦ ਦਿਨ ਨਿਕਲਦੇ ਹੀ ਸੂਰਜ ਦੇਵਤਾ ਆਪਣੇ ਰੰਗ ’ਚ ਪ੍ਰਗਟ ਹੋ ਗਏ ਅਤੇ ਖਿੜਖਿੜਾਉਂਦੀ ਧੁੱਪ ਨਿਕਲ ਆਈ, ਜਿਸ ਦਾ ਹਰ ਕਿਸੇ ਨੇ ਆਪਣੇ-ਆਪਣੇ ਅੰਦਾਜ਼ ’ਚ ਆਨੰਦ ਲਿਆ। ਧੁੱਪ ਨਿਕਲਣ ਨਾਲ ਵੱਧ ਤੋਂ ਵੱਧ ਤਾਪਮਾਨ ਵਿਚ 3.8 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲਿਆ, ਜਦਕਿ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰੇ ਅਤੇ ਦੇਰ ਰਾਤ ਦੇ ਸਮੇਂ ਸੀਤ ਲਹਿਰ ਦਾ ਦਬਦਬਾ ਬਰਕਰਾਰ ਰਿਹਾ।

ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖ਼ਬਰ, ਖੰਨਾ 'ਚ ਹੋਟਲ ਦੇ ਕਮਰੇ 'ਚ ਬੰਬ ਅਸੈਂਬਲ ਕੀਤੇ ਜਾਣ ਦਾ ਖ਼ਦਸ਼ਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਾਹਿਰਾਂ ਮੁਤਾਬਕ ਇਸ ਵਾਰ ਦਸੰਬਰ ’ਚ ਮੌਸਮ ਦਾ ਮਿਜਾਜ਼ ਵਾਰ-ਵਾਰ ਕਰਵਟ ਲੈ ਰਿਹਾ ਹੈ। ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਨੇੜੇ ਦੇ ਇਲਾਕਿਆਂ ’ਚ ਮੌਸਮ ਦਾ ਮਿਜਾਜ਼ ਠੰਡਾ ਅਤੇ ਖੁਸ਼ਕ ਬਣਿਆ ਰਹੇਗਾ। ਇਸ ਦੇ ਨਾਲ ਹੀ ਸੰਘਣੇ ਕੋਹਰੇ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita