ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ

02/01/2022 10:30:27 AM

ਲੁਧਿਆਣਾ (ਸਲੂਜਾ) : ਪੱਛਮੀ ਚੱਕਰਵਾਤ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ 3-4 ਫਰਵਰੀ ਨੂੰ ਮੀਂਹ ਪੈ ਸਕਦਾ ਹੈ। ਇਹ ਸੰਭਾਵਨਾ ਚੰਡੀਗੜ੍ਹ ਮੌਸਮ ਵਿਭਾਗ ਨੇ ਪ੍ਰਗਟ ਕਰਦਿਆਂ ਦੱਸਿਆ ਕਿ ਸੀਤ ਲਹਿਰ ਦਾ ਵੀ ਕੁੱਝ ਦਿਨਾਂ ਦੌਰਾਨ ਪੰਜਾਬ ਵਾਸੀਆਂ ਨੂੰ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਕਾਂਗਰਸ 'ਚ ਸ਼ਾਮਲ ਹੋਣ ਦੇ ਬਾਵਜੂਦ 'ਆਪ' ਦੇ 4 ਮੌਜੂਦਾ ਵਿਧਾਇਕਾਂ ਨੂੰ ਨਹੀਂ ਮਿਲੀ ਟਿਕਟ

ਮੌਸਮ ਮਾਹਿਰਾਂ ਨੇ ਕਿਸਾਨਾਂ ਨੂੰ ਇਹ ਸਲਾਹ ਦਿੱਤੀ ਹੈ ਕਿ ਉਹ ਮੌਸਮ ਨੂੰ ਧਿਆਨ ’ਚ ਰੱਖ ਕੇ ਹੀ ਆਪਣੇ ਖੇਤੀ ਕਾਰਜ ਕਰਨ। ਮੌਸਮ ਵਿਭਾਗ ਮੁਤਾਬਕ ਧੁੱਪ ਨਿਕਲਣ ਨਾਲ ਠੰਡ ਥੋੜ੍ਹੀ ਘੱਟ ਗਈ ਸੀ ਪਰ ਮੰਗਲਵਾਰ ਨੂੰ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਕਾਰਨ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ੍ਹ ਲਿਆ।
ਇਹ ਵੀ ਪੜ੍ਹੋ : ਨਗਰ ਨਿਗਮ ਤੋਂ ਹੋ ਕੇ ਜਾਂਦਾ ਹੈ ਪੰਜਾਬ ਵਿਧਾਨ ਸਭਾ ਦਾ ਰਾਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

Babita

This news is Content Editor Babita