ਪੰਜਾਬ ''ਚ ''ਮੌਸਮ'' ਨੂੰ ਲੈ ਕੇ ਨਵਾਂ ਅਲਰਟ ਜਾਰੀ, ਜਾਣੋ ਅਗਲੇ 3 ਦਿਨ ਕਿਹੋ ਜਿਹਾ ਰਹੇਗਾ
Saturday, Feb 12, 2022 - 09:27 AM (IST)
 
            
            ਲੁਧਿਆਣਾ (ਸਲੂਜਾ) : ਮੌਸਮ ਵਿਭਾਗ ਚੰਡੀਗੜ੍ਹ ਨੇ ਮੌਸਮ ਦੇ ਮਿਜਾਜ਼ ’ਤੇ ਨਵਾਂ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 12 ਫਰਵਰੀ ਤੋਂ ਲੈ ਕੇ 14 ਫਰਵਰੀ ਤੱਕ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸੂਬੇ ਭਰ ਦੇ ਲੋਕਾਂ ਨੂੰ ਸਵੇਰ ਅਤੇ ਦੇਰ ਰਾਤ ਦੇ ਸਮੇਂ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਣਯੋਗ ਹੈ ਕਿ ਉੱਤਰ ਭਾਰਤ 'ਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਚੋਣ ਮੈਦਾਨ 'ਚ ਸਰਗਰਮ ਹੋਏ 'ਸੁਨੀਲ ਜਾਖੜ', ਚੋਣ ਮੁਹਿੰਮ ਦੀ ਕਮਾਨ ਸੰਭਾਲੀ
ਜਿੱਥੇ ਲੋਕਾਂ ਨੂੰ ਮੀਂਹ ਤੋਂ ਰਾਹਤ ਮਿਲੀ ਹੈ, ਉੱਥੇ ਹੀ ਹੁਣ ਲਗਾਤਾਰ 3-4 ਦਿਨ ਤੇਜ਼ ਧੁੱਪ ਨਿਕਲਣ ਨਾਲ ਦਿਨ ਦਾ ਤਾਪਮਾਨ ਵੀ ਵੱਧ ਰਿਹਾ ਹੈ। ਅਗਲੇ 5 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਪਰ ਸਵੇਰੇ-ਸ਼ਾਮ ਠੰਡ ਪਰੇਸ਼ਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਹੱਕ 'ਚ ਸੁਨੀਤਾ ਕੇਜਰੀਵਾਲ ਅਤੇ ਹਰਸ਼ਿਤਾ ਦਾ ਚੋਣ ਪ੍ਰਚਾਰ, ਕੀਤਾ ਵੱਡਾ ਦਾਅਵਾ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            