ਪੰਜਾਬ ’ਚ ਮੀਂਹ ਤੇ ਹਨ੍ਹੇਰੀ ਨੇ ਬਦਲਿਆ ਮੌਸਮ, ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ

Tuesday, May 24, 2022 - 09:47 AM (IST)

ਪੰਜਾਬ ’ਚ ਮੀਂਹ ਤੇ ਹਨ੍ਹੇਰੀ ਨੇ ਬਦਲਿਆ ਮੌਸਮ, ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ (ਸਲੂਜਾ) : ਪੰਜਾਬ ’ਚ ਚੱਲੀ ਤੇਜ਼ ਹਨ੍ਹੇਰੀ ਅਤੇ ਪਏ ਮੀਂਹ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਕਾਰਨ ਸੂਬੇ ਭਰ ’ਚ ਤਾਪਮਾਨ 13 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਮਾਹਿਰਾਂ ਨੇ ਦੱਸਿਆ ਕਿ 24 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੀ ਸ਼ਾਮ ਸਮੇਂ ਬਠਿੰਡਾ ਦਿਹਾਤੀ ਹਲਕੇ ’ਚ ਹਲਕੀ ਬਰਸਾਤ ਨਾਲ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦਾ ਸੈਂਕੜੇ ਏਕੜ ਨਰਮਾ ਬਰਬਾਦ ਹੋਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਮੈਡੀਕਲ ਸਟੋਰਾਂ 'ਤੇ ਅੱਜ ਤੋਂ ਥਰਮਾਮੀਟਰ, BP ਤੇ ਵੇਇੰਗ ਮਸ਼ੀਨ ਦੀ ਵਿਕਰੀ ਬੰਦ, ਜਾਣੋ ਕਾਰਨ

ਕਈ ਪਿੰਡਾਂ ’ਚ ਤਾਂ ਬਹੁਤ ਜ਼ਿਆਦਾ ਗੜ੍ਹੇਮਾਰੀ ਹੋਈ ਹੈ, ਇਕ ਵਾਰ ਧਰਤੀ ’ਤੇ ਗੜਿਆ ਦੀ ਚਿੱਟੀ ਚਾਦਰ ਵਿੱਛ ਗਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪੀ. ਕੇ. ਕਿੰਗਰਾ ਨੇ ਦੱਸਿਆ ਕਿ ਪਿਛਲੇ ਸਾਲ ਮਈ ਮਹੀਨੇ ਦੌਰਾਨ 23.3 ਮਿਲੀਮੀਟਰ ਮੀਂਹ ਪਿਆ ਸੀ। ਇਸ ਵਾਰ ਬੀਤੀ ਰਾਤ ਹੀ 17.6 ਮਿਲੀਮੀਟਰ ਮੀਂਹ ਰਿਕਾਰਡ ਹੋਇਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਧੂੜ ਭਰੀ ਹਨੇਰੀ ਅਤੇ ਬਾਰਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਸੰਗਰੂਰ 'ਚ ਜ਼ਿਮਨੀ ਚੋਣ ਲਈ ਚੋਣ ਸਟਾਫ਼ ਤਿਆਰ, ਕਿਸੇ ਵੀ ਦਿਨ ਹੋ ਸਕਦੈ ਐਲਾਨ

ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਅਜਿਹੇ ਮੌਸਮ ਕਾਰਨ ਬਿਜਲੀ ਗੁੱਲ ਹੋਣ ਤੋਂ ਪਰੇਸ਼ਾਨ ਬਿਜਲੀ ਖ਼ਪਤਕਾਰਾਂ ਵੱਲੋਂ ਪਾਵਰਕਾਮ ਦੇ ਸ਼ਿਕਾਇਤ ਕੇਂਦਰ ’ਤੇ ਹਜ਼ਾਰਾਂ ਹੀ ਸ਼ਿਕਾਇਤਾਂ ਦੇ ਢੇਰ ਲੱਗ ਗਏ, ਜਦੋਂ ਕਿ ਪਾਵਰਕਾਮ ਮੈਨਪਾਵਰ ਦੀ ਕਮੀ ਦਾ ਹਵਾਲਾ ਦਿੰਦੇ ਹੋਏ ਇਹ ਮੰਨਦਾ ਹੈ ਕਿ ਕੁਦਰਤੀ ਆਫ਼ਤ ਸਮੇਂ ਬਿਜਲੀ ਬੰਦ ਦੀਆਂ ਸ਼ਿਕਾਇਤਾਂ ਬਹੁਤ ਆ ਜਾਂਦੀਆਂ ਹਨ ਪਰ ਨਿਪਟਾਰਾ ਕਰਨ ’ਚ ਦੇਰ ਇਸ ਲਈ ਹੋ ਜਾਂਦੀ ਹੈ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਰੈਗੂਲਰ ਆਧਾਰ ’ਤੇ ਵਿਭਾਗ ਵਿਚ ਨਵੀਂ ਭਰਤੀ ਨਹੀਂ ਹੋਈ। ਹਰ ਸਾਲ ਹੀ ਗਰਮੀ ਦੇ ਸੀਜ਼ਨ ’ਚ ਕਾਂਟਰੈਕਟ ਆਧਾਰ ’ਤੇ ਲਾਈਨਮੈਨਾਂ ਦੀਆਂ ਸੇਵਾਵਾਂ ਲੈਣੀਆਂ ਪੈਂਦੀਆਂ ਹਨ। ਕਈ ਵਾਰ ਦਫ਼ਤਰ ਦਾ ਕੰਮ-ਕਾਜ ਚਲਾਉਣ ਲਈ ਵੀ ਸੇਵਾਮੁਕਤ ਮੁਲਾਜ਼ਮਾਂ ਦੀਆਂ ਸੇਵਾਵਾਂ ਲੈਂਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News