ਪੰਜਾਬ 'ਚ ਆਪਣੇ ਰੰਗ 'ਚ ਵਰ੍ਹਿਆ ਮਾਨਸੂਨ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ

Friday, Jul 22, 2022 - 11:13 AM (IST)

ਪੰਜਾਬ 'ਚ ਆਪਣੇ ਰੰਗ 'ਚ ਵਰ੍ਹਿਆ ਮਾਨਸੂਨ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ

ਲੁਧਿਆਣਾ (ਸਲੂਜਾ) : ਪੰਜਾਬ ’ਚ ਵੀਰਵਾਰ ਨੂੰ ਮਾਨਸੂਨ ਆਪਣੇ ਰੰਗ ’ਚ ਵਰ੍ਹਿਆ, ਜਿਸ ਨਾਲ ਪੰਜਾਬ ਭਰ ’ਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਭਾਰੀ ਮੀਂਹ ਕਾਰਨ ਕਈ ਇਲਾਕਿਆਂ ’ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਡੁੱਬ ਜਾਣ ਦੀਆਂ ਵੀ ਖ਼ਬਰਾਂ ਹਨ। ਮਾਨਸੂਨ ਸਰਕਾਰ ਦੇ ਲਈ ਚੁਣੌਤੀ ਬਣ ਗਿਆ ਹੈ ਕਿਉਂਕਿ ਸਰਕਾਰ ਨਾਲ ਸਬੰਧਿਤ ਵਿਭਾਗਾਂ ਵੱਲੋਂ ਸਮੇਂ ’ਤੇ ਪਾਣੀ ਦੀ ਨਿਕਾਸੀ ਦੇ ਉਚਿਤ ਪ੍ਰਬੰਧ ਨਾ ਕੀਤੇ ਜਾਣ ਨਾਲ ਸੂਬੇ ਭਰ ’ਚ ਅਜਿਹੇ ਬੁਰੇ ਹਾਲਾਤ ਬਣ ਗਏ।

ਇਹ ਵੀ ਪੜ੍ਹੋ : ਗੈਂਗਸਟਰਾਂ ਦੇ ਐਨਕਾਊਂਟਰ ਬਾਰੇ ਪੰਜਾਬ DGP ਦੇ ਵੱਡੇ ਖ਼ੁਲਾਸੇ, ਮੀਡੀਆ ਨੂੰ ਦਿੱਤੀ ਇਹ ਜਾਣਕਾਰੀ

ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਲੁਧਿਆਣਾ ’ਚ 148.2 ਮਿਲੀਮੀਟਰ, ਬਰਨਾਲਾ 129.5, ਅੰਮ੍ਰਿਤਸਰ ’ਚ 67.2, ਪਟਿਆਲਾ ’ਚ 33.9, ਫਰੀਦਕੋਟ ’ਚ 21.8, ਗੁਰਦਾਸਪੁਰ ’ਚ 39.7, ਮੋਗਾ ’ਚ 91, ਰੋਪੜ ’ਚ 14.5, ਐੱਸ. ਬੀ. ਐੱਸ. ਨਗਰ ’ਚ 18.4, ਫਿਰੋਜ਼ਪੁਰ ’ਚ 71.5, ਜਲੰਧਰ 89 ਅਤੇ ਫਤਿਹਗੜ੍ਹ ਸਾਹਿਬ ’ਚ 7 ਮਿਲੀਮੀਟਰ ਮੀਂਹ ਰਿਕਾਰਡ ਹੋਇਆ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਸੁਣਵਾਈ ਅੱਜ, ਦੋ ਜੱਜ ਖ਼ੁਦ ਨੂੰ ਕੇਸ ਤੋਂ ਕਰ ਚੁੱਕੇ ਨੇ ਵੱਖ

ਮੌਸਮ ਵਿਭਾਗ ਚੰਡੀਗੜ੍ਹ ਦੇ ਮੁਖੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ 22 ਜੁਲਾਈ ਤੋਂ ਲੈ ਕੇ 24 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਵਾਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News