ਪੰਜਾਬ 'ਚ ਹੱਡ ਚੀਰਵੀਂ ਸੁੱਕੀ ਠੰਡ ਝੱਲ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

01/10/2023 9:53:50 AM

ਲੁਧਿਆਣਾ (ਸਲੂਜਾ) : ਪੰਜਾਬ ਤੇ ਹਰਿਆਣਾ ’ਚ ਸੰਘਣਾ ਕੋਹਰਾ ਅਤੇ ਸੀਤ ਲਹਿਰ ਦਾ ਦੌਰ ਲਗਾਤਾਰ ਜਾਰੀ ਹੈ। ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਬਠਿੰਡਾ ਸ਼ਹਿਰ ’ਚ ਸਭ ਤੋਂ ਘੱਟ ਤਾਪਮਾਨ ਦਾ ਪਾਰਾ 2 ਅਤੇ ਹਰਿਆਣਾ ਦੇ ਨਾਰਨੌਲ ’ਚ 2.4 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਹੈ।

ਇਹ ਵੀ ਪੜ੍ਹੋ : ਸਰਦ ਰੁੱਤ ਸੈਸ਼ਨ 'ਚ ਠੰਡੇ ਦਿਖੇ ਪੰਜਾਬ ਦੇ ਸੰਸਦ ਮੈਂਬਰ, ਕਈਆਂ ਨੇ ਤਾਂ ਖਾਤਾ ਵੀ ਨਹੀਂ ਖੋਲ੍ਹਿਆ

 ਪੀ. ਏ. ਯੂ. ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ 11 ਤੋਂ 13 ਜਨਵਰੀ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਲੋਕਾਂ ਨੂੰ ਸੁੱਕੀ ਠੰਡ ਤੋਂ ਕੁੱਝ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ : ਫਗਵਾੜਾ 'ਚ ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ ਪਾਰਾ 78 ਡਿਗਰੀ ਸੈਲਸੀਅਸ, ਲੁਧਿਆਣਾ ’ਚ 6.5 ਡਿਗਰੀ, ਪਟਿਆਲਾ ’ਚ 7.2, ਫਰੀਦਕੋਟ ’ਚ 5, ਗੁਰਦਾਸਪੁਰ ’ਚ 5.5, ਬਰਨਾਲਾ ’ਚ 5.9, ਫਤਿਹਗੜ੍ਹ ਸਾਹਿਬ ’ਚ 6.7, ਫਿਰੋਜ਼ਪੁਰ ’ਚ 7.2, ਹੁਸ਼ਿਆਰਪੁਰ ’ਚ 5, ਜਲੰਧਰ ’ਚ 5.6, ਮੋਗਾ ’ਚ 6.2, ਮੋਹਾਲੀ ’ਚ 8.1, ਸ੍ਰੀ ਮੁਕਤਸਰ ਸਾਹਿਬ ’ਚ 5.7 ਤੇ ਰੋਪੜ ’ਚ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੱਥੇ ਦੱਸ ਦੇਈਏ ਕਿ ਪਿਛਲੇ ਦਿਨਾਂ ਦੇ ਮੁਕਾਬਲੇ ਤਾਪਮਾਨ ’ਚ ਇਕ-ਦੋ ਡਿਗਰੀ ਸੈਲਸੀਅਸ ਦਾ ਇਜ਼ਾਫਾ ਵੀ ਹੋਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita