ਪੰਜਾਬ 'ਚ ਮੌਸਮ ਨੂੰ ਲੈ ਕੇ Orange Alert ਜਾਰੀ, ਚਿੰਤਾ 'ਚ ਪਏ ਕਿਸਾਨਾਂ ਨੂੰ ਦਿੱਤੀ ਗਈ ਸਲਾਹ

03/30/2023 3:42:57 PM

ਲੁਧਿਆਣਾ (ਵੈੱਬ ਡੈਸਕ, ਗੌਤਮ) : ਪੰਜਾਬ 'ਚ ਬੀਤੇ ਦਿਨ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਨੇ ਜਿੱਥੇ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ, ਉੱਥੇ ਹੀ ਹੁਣ ਅਗਲੇ ਦਿਨਾਂ ਦੇ ਮੌਸਮ ਨੂੰ ਲੈ ਕੇ ਕਿਸਾਨਾਂ ਦੀ ਪਰੇਸ਼ਾਨੀ ਹੋਰ ਵੀ ਵੱਧ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 30-31 ਤਾਰੀਖ਼ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਸੂਬੇ 'ਚ ਮੀਂਹ ਅਤੇ ਗੜ੍ਹੇਮਾਰੀ ਦੇ ਨਾਲ ਹੀ ਤੇਜ਼ ਹਵਾਵਾਂ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਜਾਰੀ ਹੋਣ ਮਗਰੋਂ ਅੰਮ੍ਰਿਤਸਰ ਪੁਲਸ ਨੇ ਤਿਆਰ ਕੀਤਾ ਬਲਿਊ ਪ੍ਰਿੰਟ

ਪਹਿਲਾਂ ਤੋਂ ਹੀ ਘਬਰਾਏ ਕਿਸਾਨਾਂ ਦੀਆਂ ਮੁਸ਼ਕਲਾਂ ਹੁਣ ਹੋਰ ਵੀ ਵੱਧ ਗਈਆਂ ਹਨ। ਫਿਲਹਾਲ ਮੌਸਮ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਕਿਸੇ ਵੀ ਫ਼ਸਲ ਨੂੰ ਪਾਣੀ ਨਾ ਲਾਉਣ ਅਤੇ ਸਪਰੇਅ ਆਦਿ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਕਿਸਾਨ ਕਣਕ ਦੀ ਫ਼ਸਲ ਨੂੰ ਡਿੱਗਣ ਤੋਂ ਬਚਾਉਣ ਲਈ ਪਾਣੀ ਨਾ ਲਾਉਣ ਅਤੇ ਪਾਣੀ ਦੀ ਨਿਕਾਸੀ ਦਾ ਉਚਿੱਤ ਪ੍ਰਬੰਧ ਕਰਨ। ਸਰ੍ਹੋਂ ਦੀ ਫ਼ਸਲ ਦੀ ਕਟਾਈ ਦਾ ਕੰਮ ਅਜੇ ਸ਼ੁਰੂ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ, CM ਮਾਨ ਨੇ Live ਹੋ ਕੇ ਕੀਤੇ ਵੱਡੇ ਐਲਾਨ (ਵੀਡੀਓ)

ਜ਼ਿਆਦਾ ਝਾੜ ਲੈਣ ਵਾਲੀਆਂ ਸਬਜ਼ੀਆਂ ਟਮਾਟਰ, ਬੈਂਗਣ, ਭਿੰਡੀ ਨੂੰ ਉਚਿੱਤ ਸਮੇਂ 'ਤੇ ਤੋੜਿਆ ਜਾਵੇ ਅਤੇ ਲੋੜ ਮੁਤਾਬਕ 4-5 ਦਿਨਾਂ ਦੇ ਫ਼ਰਕ ਮਗਰੋਂ ਸਿੰਚਾਈ ਕੀਤੀ ਜਾਵੇ। ਇਸ ਤੋਂ ਇਲਾਵਾ ਕਿਸਾਨ ਅੰਬ ਦੇ ਪੌਦਿਆਂ ਨੂੰ ਰੋਗ ਤੋਂ ਬਚਾਉਣ ਲਈ 1 ਮਿਲੀਲੀਟਰ ਕੰਟਾਫ਼ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਮੌਸਮ ਸਾਫ਼ ਹੋਣ 'ਤੇ ਹੀ ਛਿੜਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News