ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਗਰਮੀ ਕੱਢੇਗੀ ਵੱਟ, 38 ਡਿਗਰੀ ਤੋਂ ਪਾਰ ਪੁੱਜਿਆ ਪਾਰਾ

Thursday, May 11, 2023 - 12:37 PM (IST)

ਲੁਧਿਆਣਾ (ਬਸਰਾ) : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਪਾਰੇ 'ਚ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ ਖੁਸ਼ਕ ਰਹੇਗਾ ਅਤੇ ਇਸ ਹਫ਼ਤੇ ਦੇ ਅਖ਼ੀਰ ਤੱਕ ਪਾਰਾ 3 ਤੋਂ 5 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ਵੋਟਿੰਗ ਦਰਮਿਆਨ CM ਮਾਨ ਨੇ ਕੀਤਾ ਟਵੀਟ, ਕਹੀ ਇਹ ਗੱਲ

ਬੀਤੇ ਦਿਨ ਤਾਪਮਾਨ ਵਿਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਔਸਤਨ ਤਾਪਮਾਨ ਨਾਲੋਂ ਹਾਲੇ ਵੀ 1.8 ਡਿਗਰੀ ਸੈਲਸੀਅਸ ਘੱਟ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਅੱਜ ਸੰਗਰੂਰ ਦੌਰੇ 'ਤੇ, ਲੋਕਾਂ ਨਾਲ ਮੁਲਾਕਾਤ ਕਰਕੇ ਸੁਣਨਗੇ ਮੁਸ਼ਕਲਾਂ

ਸੂਬੇ 'ਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ 38.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦ ਕਿ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਦਾ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News