ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਰੀ ਹੋ ਗਿਆ ਅਲਰਟ, ਤੁਸੀਂ ਵੀ ਧਿਆਨ ਨਾਲ ਪੜ੍ਹੋ

Monday, May 15, 2023 - 12:31 PM (IST)

ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਰੀ ਹੋ ਗਿਆ ਅਲਰਟ, ਤੁਸੀਂ ਵੀ ਧਿਆਨ ਨਾਲ ਪੜ੍ਹੋ

ਲੁਧਿਆਣਾ (ਬਸਰਾ) : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਤੇਜ਼ ਹਵਾਵਾਂ ਦੇ ਨਾਲ-ਨਾਲ ਹਨ੍ਹੇਰੀ ਚੱਲ ਸਕਦੀ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅਗਲੇ ਤਿੰਨ ਦਿਨ ਤੇਜ਼ ਹਵਾਵਾਂ, ਹਨ੍ਹੇਰੀ ਅਤੇ ਗਰਜ਼ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ : CM ਮਾਨ ਨੇ ਹੁਣ ਜਲੰਧਰ 'ਚ ਰੱਖੀ ਕੈਬਨਿਟ ਮੀਟਿੰਗ, ਜਾਣੋ ਕਿਸ ਦਿਨ ਹੋਵੇਗੀ

ਐਤਵਾਰ ਦੇ ਮੁਕਾਬਲੇ ਅੱਜ ਤਾਪਮਾਨ 'ਚ 2.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਪਿਛਲੇ ਹਫ਼ਤੇ ਤਾਪਮਾਨ 'ਚ ਹੋਏ ਤੇਜ਼ ਵਾਧੇ ਤੋ ਬਾਅਦ ਇਸ ਹਫ਼ਤੇ ਪਾਰਾ ਘੱਟ ਰਹਿਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਭੈਣ ਨੂੰ ਛੇੜਨ ਲੱਗੇ ਮੁੰਡੇ ਤਾਂ ਭਰਾ ਦਾ ਚੜ੍ਹ ਗਿਆ ਪਾਰਾ, ਹੱਥੋਪਾਈ ਤੱਕ ਪੁੱਜੀ ਗੱਲ ਤੇ ਫਿਰ...
ਵੱਡੇ ਦਰੱਖਤਾਂ ਤੇ ਕਮਜ਼ੋਰ ਇਮਾਰਤਾਂ ਨੇੜੇ ਨਾ ਰੁਕਣ ਲੋਕ
ਮੌਸਮ ਵਿਭਾਗ ਵੱਲੋ ਪੰਜਾਬ ਦੇ ਕੁੱਝ ਇਲਾਕਿਆਂ ਅਤੇ ਹਰਿਆਣਾ 'ਚ ਕਈ ਥਾਂਈ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ ਕਿ ਹਵਾਵਾਂ ਚੱਲਣ ਦੌਰਾਨ ਲੋਕ ਵੱਡੇ ਦਰਖੱਤਾਂ ਜਾਂ ਕਮਜ਼ੋਰ ਇਮਾਰਤਾਂ ਦੇ ਨੇੜੇ ਨਾ ਰੁਕਣ ਕਿਉਂਕਿ ਇਸ ਨਾਲ ਨੁਕਸਾਨ ਹੋ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News