ਪੰਜਾਬ 'ਚ ਗਰਮੀ ਦੇ ਮਾਰੇ ਲੋਕਾਂ ਨੂੰ ਮਿਲੇਗੀ ਰਾਹਤ, ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ

05/23/2023 10:22:39 AM

ਲੁਧਿਆਣਾ (ਬਸਰਾ) : ਪੰਜਾਬ 'ਚ ਗਰਮੀ ਨੇ ਲੋਕਾਂ ਦੇ ਵੱਟ ਕੱਢ ਛੱਡੇ ਹਨ ਪਰ ਆਉਣ ਵਾਲੇ ਦਿਨਾਂ ਦੌਰਾਨ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ ਕਿਉਂਕਿ ਮੌਸਮ ਵਿਭਾਗ ਮੁਤਾਬਕ ਆਉਂਦੇ ਦਿਨਾਂ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ 'ਚ ਮਈ ਮਹੀਨੇ ਦੌਰਾਨ ਪਾਰਾ ਰਿਕਾਰਡ 45.2 ਡਿਗਰੀ ਸੈਲਸੀਅਸ 'ਤੇ ਪੁੱਜ ਗਿਆ ਹੈ।

ਇਹ ਵੀ ਪੜ੍ਹੋ : ਜ਼ੀਰਕਪੁਰ ਦੇ ਹੋਟਲ 'ਚ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਪੂਲ ਪਾਰਟੀ 'ਚ ਹੋ ਗਿਆ ਖ਼ੂਨ-ਖ਼ਰਾਬਾ

ਮੌਸਮ ਵਿਭਾਗ ਵੱਲੋ ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਤਾਪਮਾਨ ਵਿਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਔਸਤਨ ਨਾਲੋ 3.9 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿਚ ਸਭ ਤੋ ਵੱਧ ਤਾਪਮਾਨ ਪਟਿਆਲਾ ਦਾ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋ ਵੱਧ ਰਿਹਾ।

ਇਹ ਵੀ ਪੜ੍ਹੋ : ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਮਿਲਣ ਜਾ ਰਹੀ ਰਾਹਤ, ਇਸ ਤਾਰੀਖ਼ ਤੋਂ ਪਵੇਗਾ ਮੀਂਹ

ਮੌਸਮ ਵਿਭਾਗ ਮੁਤਾਬਕ 26 ਮਈ ਤੱਕ ਪੰਜਾਬ ਭਰ 'ਚ ਗਰਜ, ਚਮਕ ਨਾਲ ਬਾਰਸ਼ ਪੈਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਆਉਣ ਵਾਲੇ ਕੁੱਝ ਦਿਨ੍ਹਾਂ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News