ਪੰਜਾਬ 'ਚ ਅਗਲੇ 3 ਦਿਨਾਂ ਦੇ ਮੌਸਮ ਬਾਰੇ ਆਈ ਅਪਡੇਟ, ਜਾਣੋ ਕਿਹੋ ਜਿਹਾ ਰਹੇਗਾ
Thursday, Jun 08, 2023 - 01:28 PM (IST)
ਲੁਧਿਆਣਾ (ਬਸਰਾ) : ਪੰਜਾਬ 'ਚ ਜੂਨ ਮਹੀਨੇ ਦੌਰਾਨ ਚੱਲ ਰਹੀਆਂ ਤੇਜ਼ ਹਵਾਵਾਂ, ਗੜ੍ਹੇ ਅਤੇ ਮੀਂਹ ਕਾਰਨ ਮੌਸਮ ਖ਼ੁਸ਼ਗਵਾਰ ਬਣਿਆ ਹੋਇਆ ਹੈ ਅਤੇ ਲੋਕਾਂ ਨੂੰ ਗਰਮੀ ਦਾ ਅਹਿਸਾਸ ਨਹੀਂ ਹੋ ਰਿਹਾ। ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਕਾਰਨ ਮੌਸਮ ’ਚ ਥੋੜ੍ਹੀ ਠੰਡਕ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਨਿਊ ਕੋਰਟ ਕੰਪਲੈਕਸ ਨੇੜੇ ਧਮਾਕੇ ਦਾ ਪੁਲਸ ਨੇ ਦੱਸਿਆ ਸੱਚ, ਲੋਕਾਂ ਨੂੰ ਕੀਤੀ ਅਪੀਲ
ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ 3 ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹੇਗਾ ਪਰ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਤਾਪਮਾਨ ਵਿਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਵਿਦਿਆਰਥੀਆਂ ਨਾਲ ਮੰਤਰੀ ਧਾਲੀਵਾਲ ਨੇ ਕੀਤੀ ਗੱਲ, ਹੋਏ ਭਾਵੁਕ
ਬੀਤੇ ਦਿਨ ਵੀ ਤਾਪਮਾਨ ਵਿਚ 2.2 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਹਾਲਾਂਕਿ ਔਸਤਨ ਨਾਲੋਂ ਅਜੇ ਵੀ ਤਾਪਮਾਨ 4.1 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਪਟਿਆਲਾ ਦਾ 38.4 ਰਿਹਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ