ਪੰਜਾਬ 'ਚ ਅੱਤ ਦੀ ਪੈ ਰਹੀ ਗਰਮੀ ਦੌਰਾਨ ਵੱਡੀ Update, ਇਨ੍ਹਾਂ ਤਾਰੀਖ਼ਾਂ ਲਈ Yellow Alert ਜਾਰੀ

06/10/2023 1:13:48 PM

ਲੁਧਿਆਣਾ (ਬਸਰਾ) : ਪੰਜਾਬ 'ਚ ਬੀਤੇ ਦਿਨੀਂ ਪਏ ਮੀਂਹ ਕਾਰਨ ਜੂਨ ਦੇ ਪਹਿਲੇ ਹਫ਼ਤੇ ਭਾਵੇਂ ਗਰਮੀ ਤੋਂ ਰਾਹਤ ਮਿਲੀ ਸੀ ਪਰ ਕੁੱਝ ਦਿਨਾਂ ਤੋਂ ਪਾਰਾ ਲਗਾਤਾਰ ਵੱਧ ਰਿਹਾ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦਾ ਤਾਪਮਾਨ 43 ਡਿਗਰੀ ਸੈਲਸੀਅਸ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੇ ਆਸਾਰ ਹਨ। ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਵੱਲੋਂ ਪੰਜਾਬ 'ਚ 12 ਅਤੇ 13 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁੱਝ ਇਲਾਕਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦੋਂ ਕਿ 12 ਜੂਨ ਨੂੰ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ : ਕਰੋੜਾਂ ਦੀ ਲੁੱਟ ਮਗਰੋਂ ਸੀਲ ਕੀਤਾ ਗਿਆ Ludhiana, ਐਂਟਰੀ ਪੁਆਇੰਟਾਂ 'ਤੇ ਪੁਲਸ ਦਾ ਸਖ਼ਤ ਪਹਿਰਾ (ਵੀਡੀਓ)
ਜਾਣੋ ਆਪਣੇ ਜ਼ਿਲ੍ਹੇ ਦਾ ਹਾਲ
ਬੀਤੇ ਦਿਨ ਤਾਪਮਾਨ ’ਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਦਾ 42.6 ਡਿਗਰੀ ਸੈਲਸੀਅਸ ਰਿਹਾ, ਜਦਕਿ ਸਭ ਤੋਂ ਘੱਟ ਤਾਪਮਾਨ ਸ਼ਹੀਦ ਭਗਤ ਸਿੰਘ ਨਗਰ ਅਤੇ ਗੁਰਦਾਸਪੁਰ ਦਾ 38.9 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਲੁੱਟ ਮਾਮਲੇ 'ਚ ਪੁਲਸ ਨੇ ਬਰਾਮਦ ਕੀਤੀ ਕੈਸ਼ ਵੈਨ, ਵਿੱਚ ਪਏ ਮਿਲੇ 2 ਹਥਿਆਰ

ਪਾਰਾ ਭਾਵੇਂ 43 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਪਰ ਸ਼ਾਮ ਦੇ ਸਮੇਂ ਕੁੱਝ ਇਲਾਕਿਆਂ ’ਚ ਹਵਾਵਾਂ ਚੱਲਣ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਹਿਸੂਸ ਕੀਤੀ ਗਈ। ਆਉਣ ਵਾਲੇ ਦਿਨਾਂ ’ਚ ਤਾਪਮਾਨ ’ਚ ਬਹੁਤਾ ਵਾਧਾ ਹੋਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਪੰਜਾਬ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਪੈਣ ਦੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

Babita

This news is Content Editor Babita