ਪੰਜਾਬ 'ਚ ਭਾਰੀ ਮੀਂਹ ਦੌਰਾਨ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਬਿਨਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਲੋਕ

Monday, Jul 10, 2023 - 12:27 PM (IST)

ਪੰਜਾਬ 'ਚ ਭਾਰੀ ਮੀਂਹ ਦੌਰਾਨ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਬਿਨਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਲੋਕ

ਲੁਧਿਆਣਾ (ਬਸਰਾ) : ਪੰਜਾਬ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੌਰਾਨ ਜਿੱਥੇ ਸੂਬੇ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ। ਉੱਥੇ ਹੀ ਹੁਣ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ  ਮੁਤਾਬਕ ਮਾਨਸੂਨ ਜੁਲਾਈ ਦੇ ਦੂਜੇ ਹਫ਼ਤੇ ਵੀ ਪੂਰੀ ਤਰ੍ਹਾਂ ਨਾਲ ਐਕਟਿਵ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸੂਬੇ ’ਚ 15 ਜੁਲਾਈ ਤੱਕ ਦਰਮਿਆਨੀ ਤੋਂ ਭਾਰੀ ਬਾਰਸ਼ ਦੇ ਆਸਾਰ ਹਨ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਜ਼ਰੂਰੀ ਕੰਮ ਦੇ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਜਿੱਥੇ ਤੱਕ ਹੋ ਸਕੇ, ਦੂਰ ਦਾ ਸਫ਼ਰ ਕਰਨ ਤੋਂ ਪਰਹੇਜ਼ ਕਰਨ।

ਇਹ ਵੀ ਪੜ੍ਹੋ : ਦੋਰਾਹਾ ਨਹਿਰ ਦਾ ਵੀ ਟੁੱਟਿਆ ਬੰਨ੍ਹ, ਆਰਮੀ ਏਰੀਆ 'ਚ ਭਰਿਆ ਪਾਣੀ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਅਪੀਲ

ਦੱਸ ਦੇਈਏ ਕਿ ਬੀਤੇ 24 ਘੰਟਿਆ ਦੌਰਾਨ ਪੰਜਾਬ ’ਚ 28 ਸੈਂਟੀਮੀਟਰ ਤੱਕ ਦੀ ਬਾਰਸ਼ ਦਰਜ ਕੀਤੀ ਗਈ ਹੈ। ਨੰਗਲ 28 ਸੈਂਟੀਮੀਟਰ, ਰੋਪੜ , ਬਲੋਵਾਲ, ਸੋਂਕਰੀ 27 ਸੈਂਟੀਮੀਟਰ, ਟਿਬਰੀ 25 ਸੈਂਟੀਮੀਟਰ, ਗੁਰਦਾਸਪੁਰ 21 ਸੈਂਟੀਮੀਟਰ, ਮਾਧੋਪੁਰ, ਆਨੰਦਪੁਰ ਸਾਹਿਬ 19 ਸੈਂਟੀਮੀਟਰ, ਧਾਰੀਵਾਲ 17 ਸੈਂਟੀਮੀਟਰ, ਮਲਿਕਪੁਰ 15, ਖਰੜ, ਨਵਾਸ਼ਹਿਰ, ਸ਼ਾਹਪੁਰ ਕੰਡੀ 14 ਸੈਂਟੀਮੀਟਰ, ਤਰਨਤਾਰਨ, ਗੜ੍ਹਸ਼ੰਕਰ 12 ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਭਾਰੀ ਬਾਰਸ਼ ਹੋਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਮੀਂਹ ਦੀ ਤਬਾਹੀ ਦਰਮਿਆਨ CM ਭਗਵੰਤ ਮਾਨ ਦੀ ਲੋਕਾਂ ਨੂੰ ਖ਼ਾਸ ਅਪੀਲ

ਬੀਤੇ ਦਿਨ ਤਾਪਮਾਨ ’ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਔਸਤਨ ਨਾਲੋਂ 7 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ 32.6 ਡਿਗਰੀ ਸੈਲਸੀਅਸ ਰਿਹਾ। ਫਰੀਦਕੋਟ ਤੇ ਫਿਰੋਜ਼ਪੁਰ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਘੱਟ ਰਿਹਾ। ਸੂਬੇ ਦੇ ਮੁੱਖ ਮੰਤਰੀ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਘਬਰਾਉਣ ਨਾ ਅਤੇ ਸਭ ਨੇ ਮਿਲ-ਜੁਲ ਕੇ ਇਸ ਕੁਦਰਤੀ ਆਫ਼ਤ ਨਾਲ ਨਜਿੱਠਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News