ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ Update, ਜਾਣੋ ਕਦੋਂ ਤੱਕ ਵਰ੍ਹਨਗੇ ਬੱਦਲ
Wednesday, Jul 19, 2023 - 10:09 AM (IST)
ਲੁਧਿਆਣਾ (ਵਿੱਕੀ) : ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਵੀ ਪੰਜਾਬ 'ਚ ਕਈ ਜਗ੍ਹਾ ’ਤੇ ਹਲਕੀ ਬਾਰਸ਼ ਹੋ ਸਕਦੀ ਹੈ। ਵਿਭਾਗ ਅਨੁਸਾਰ 22 ਜੁਲਾਈ ਤੱਕ ਪੰਜਾਬ ’ਚ ਬੱਦਲ ਗਰਜਣ ਦੇ ਨਾਲ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਕਈਆਂ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕੁੜੀ ਦੇ ਚੱਕਰ 'ਚ ਮੁੰਡੇ ਨੂੰ ਫ਼ਾਂਸੀ ਚੜ੍ਹਾਉਣ ਦੀ ਕੋਸ਼ਿਸ਼, 15 ਮਿੰਟਾਂ ਬਾਅਦ ਸਭ ਰਹਿ ਗਏ ਹੈਰਾਨ
ਵਿਭਾਗ ਅਨੁਸਾਰ ਭਾਰੀ ਬਾਰਸ਼ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ ਕਿਉਂਕਿ ਮਾਨਸੂਨ ’ਚ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਘੱਟ ਹੋ ਰਿਹਾ ਹੈ ਅਤੇ ਅਗਲੇ 5 ਦਿਨਾਂ ਤੱਕ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ ਅਤੇ ਖੰਨਾ 'ਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
ਸੂਬੇ ’ਚ ਮੰਗਲਵਾਰ ਨੂੰ ਲੁਧਿਆਣਾ, ਪਟਿਆਲਾ ਸਮੇਤ ਹੋਰ ਜ਼ਿਲ੍ਹਿਆਂ ’ਚ ਸਵੇਰੇ ਤੇਜ਼ ਬਾਰਸ਼ ਹੋਈ। ਪਟਿਆਲਾ ’ਚ ਸਭ ਤੋਂ ਜ਼ਿਆਦਾ 22.8 ਮਿਲੀਮੀਟਰ ਬਾਰਸ਼ ਹੋਈ, ਜਦਕਿ ਹੋਰ ਜ਼ਿਲ੍ਹਿਆਂ ’ਚ 1 ਤੋਂ 4 ਮਿਲੀਮੀਟਰ ਦੇ ਵਿਚਕਾਰ ਬਾਰਸ਼ ਰਿਕਾਰਡ ਕੀਤੀ ਗਈ। ਭਾਵੇਂ ਬਾਰਸ਼ ਤੋਂ ਬਾਅਦ ਤਿੱਖੀ ਧੁੱਪ ਵੀ ਨਿਕਲ ਆਈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਪੰਜਾਬ ਦੇ ਦੂਜੇ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਿਹਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ