ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ

Monday, Oct 05, 2026 - 06:48 PM (IST)

ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ

ਚੰਡੀਗੜ੍ਹ- ਪੰਜਾਬ 'ਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਸਵੇਰੇ ਤੇ ਸ਼ਾਮ ਦੇ ਸਮੇਂ ਠੰਡ ਮਹਿਸੂਸ ਹੋਣ ਲੱਗੀ ਹੈ, ਖਾਸ ਕਰਕੇ ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ 'ਚ ਅਗਲੇ 5 ਦਿਨਾਂ ਦੀ ਜ਼ਿਲ੍ਹਾ ਵਾਰ ਮੌਸਮ ਚੇਤਾਵਨੀ ਜਾਰੀ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ

ਵਿਭਾਗ ਅਨੁਸਾਰ ਅੱਜ 5 ਅਕਤੂਬਰ ਨੂੰ ਸੂਬੇ ਭਰ 'ਚ ਕੋਈ ਚੇਤਾਵਨੀ ਨਹੀਂ ਹੈ, ਪਰ ਕੱਲ੍ਹ 6 ਅਕਤੂਬਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਲ੍ਹਿਆਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਫਤਿਹਗੜ੍ਹ ਸਾਹਿਬ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਤੇ ਗਰਜ-ਚਮਕ ਨਾਲ ਮੀਂਹ ਦੀ ਯੈਲੋ ਅਲਰਟ  ਜਾਰੀ ਕੀਤੀ ਗਈ ਹੈ। ਜਦਕਿ ਮਾਲਵੇ ਦੇ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਲੁਧਿਆਣਾ, ਮੋਗਾ, ਫਰੀਦਕੋਟ, ਫਿਰੋਜ਼ਪੁਰ ਤੇ ਪਟਿਆਲਾ 'ਚ ਕੋਈ ਚੇਤਾਵਨੀ ਨਹੀਂ ਹੈ।

ਇਹ ਵੀ ਪੜ੍ਹੋ- FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ ਸਰਿੰਜ ਦੀ ਕੈਪ, ਪਰਿਵਾਰ ਦੇ ਉੱਡੇ ਹੋਸ਼ 

ਉੱਥੇ ਹੀ 7 ਤੇ 8 ਅਕਤੂਬਰ ਨੂੰ ਇਸੇ ਤਰ੍ਹਾਂ ਫਿਰੋਜ਼ਪੁਰ, ਲੁਧਿਆਣਾ ਅਤੇ ਪਟਿਆਲਾ 'ਚ ਮੀਂਹ-ਝੱਖੜ ਦੀ ਚੇਤਾਵਨੀ ਦਾ ਦਾਇਰਾ ਵੱਧ ਜਾਵੇਗਾ। 9 ਅਕਤੂਬਰ ਨੂੰ ਸਿਰਫ਼ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ 'ਚ ਹੀ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ, ਬਾਕੀ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਸਾਫ ਹੋ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ ਜਾਂ ਹੋਰ ਜਾਇਦਾਦ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News