ਪੰਜਾਬ ''ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
Tuesday, Jun 03, 2025 - 06:19 PM (IST)

ਜਲੰਧਰ- ਪੰਜਾਬ ਵਿਚ ਮੌਸਮ ਵਿਚ ਤਬਦੀਲੀ ਆ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੱਜ 10 ਜ਼ਿਲ੍ਹਿਆਂ ਵਿਚ ਬਿਜਲੀ ਚਮਕਣ, ਤੂਫਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਸਮੇਤ 10 ਜ਼ਿਲ੍ਹਿਆਂ ਲਈ ਯੈਲੋ ਤੇ ਓਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਤੂਫਾਨੀ ਹਵਾਵਾਂ ਅਤੇ ਬਿਜਲੀ ਦੀ ਸੰਭਾਵਨਾ ਹੈ। ਇਸ ਤਹਿਤ ਪੰਜਾਬ ਵਿੱਚ ਅੱਜ ਅਤੇ ਕੱਲ੍ਹ (3 ਅਤੇ 4 ਜੂਨ) ਤੱਕ ਤੂਫਾਨ ਅਤੇ ਬਿਜਲੀ ਦੀ ਸੰਭਾਵਨਾ ਹੈ। ਹਵਾਵਾਂ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ DC ਨੇ ਲਿਆ ਵੱਡਾ ਫੈਸਲਾ, ਝੁੱਗੀਆਂ-ਝੌਂਪੜੀਆਂ ਵਾਲੇ ਇਲਾਕਿਆਂ 'ਚ...
ਹਾਲ ਹੀ ਮੌਸਮ ਵਿਭਾਗ ਨੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਮ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਤਰਨ ਤਾਰਨ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ 'ਚ ਅਸਮਾਨੀ ਬਿਜਲੀ ਚਮਕਣ ਅਤੇ 40 ਤੋਂ 50 ਕਿ.ਮੀ. ਪ੍ਰਤੀ ਘੰਟਾ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਇਸ ਤਬਦੀਲੀ ਦੇ ਕਾਰਨ ਖੇਤੀਬਾੜੀ ਅਤੇ ਲੋਕ ਜੀਵਨ 'ਤੇ ਪ੍ਰਭਾਵ ਪੈ ਸਕਦਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8