ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ, ਪਿਛਲੇ 54 ਸਾਲ ਦਾ ਰਿਕਾਰਡ ਟੁੱਟਾ
Monday, Oct 28, 2024 - 06:34 PM (IST)
ਲੁਧਿਆਣਾ (ਗਣੇਸ਼) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਮੌਸਮ ਵਿਚ ਆ ਰਹੇ ਬਦਲਾਅ ਨੇ ਰਾਤ ਦੇ ਤਾਪਮਾਨ ਨੇ 54 ਸਾਲ ਦਾ ਰਿਕਾਰਡ ਤੋੜ ਕੇ ਰੱਖ ਦਿੱਤਾ ਹੈ। ਮੌਸਮ ਵਿਗਿਆਨੀ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਰਾਤ ਦਾ ਤਾਪਮਾਨ ਆਮ ਨਾਲੋਂ 6.6 ਡਿਗਰੀ ਜ਼ਿਆਦਾ ਚੱਲ ਰਿਹਾ ਹੈ। ਜਿਸ ਕਰਕੇ ਰਾਤਾਂ ਨਿੱਘੀਆਂ ਚੱਲ ਰਹੀਆਂ ਹਨ। ਮੌਸਮ ਵਿਗਿਆਨੀ ਨੇ ਦੱਸਿਆ ਕਿ ਰਾਤ ਦਾ ਤਾਪਮਾਨ 20.6 ਡਿਗਰੀ ਨੋਟ ਕੀਤਾ ਗਿਆ ਹੈ। ਜੋ ਕਿ ਆਮ ਤਾਪਮਾਨ ਨਾਲੋ 6.6 ਡਿਗਰੀ ਵੱਧ ਹੈ। ਉਨ੍ਹਾਂ ਦੱਸਿਆ ਕਿ 28 ਅਕਤੂਬਰ 1970 ਵਿਚ ਰਾਤ ਦਾ ਤਾਪਮਾਨ 20.3 ਡਿਗਰੀ ਨੋਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਨਵੰਬਰ 'ਚ ਆਵੇਗਾ ਇਹ ਟ੍ਰੈਫਿਕ ਰੂਲ
ਉਨ੍ਹਾਂ ਕਿਹਾ ਕਿ ਦਿਨ ਦਾ ਤਾਪਮਾਨ ਵੀ ਆਮ ਨਾਲੋਂ ਦੋ ਡਿਗਰੀ ਜ਼ਿਆਦਾ 32 ਡਿਗਰੀ ਚੱਲ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਮਨੁੱਖੀ ਜੀਵਨ ਵਿਚ ਬਦਲਾਅ ਅਤੇ ਪ੍ਰਦੂਸ਼ਣ ਕਾਰਨ ਅਸਮਾਨ ਵਿਚ ਫੈਲ ਰਹੀਆਂ ਗੈਸਾਂ ਕਾਰਨ ਮੌਸਮ ਵਿਚ ਲਗਾਤਾਰ ਬਦਲਾਅ ਹੋ ਰਿਹਾ ਹੈ। ਮੌਸਮ ਵਿਗਿਆਨੀ ਨੇ ਕਿਹਾ ਕਿ ਇਸ ਮੌਸਮ ਦਾ ਫਸਲਾਂ 'ਤੇ ਜ਼ਿਆਦਾ ਅਸਰ ਨਹੀਂ ਹੈ, ਜੇਕਰ ਬਰਸਾਤ ਹੁੰਦੀ ਹੈ ਤਾਂ ਫਸਲਾਂ ਪ੍ਰਭਾਵਿਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਰਬੀ ਦੀਆਂ ਫਸਲਾਂ ਲਾਉਣ ਲਈ ਢੁਕਵਾਂ ਸਮਾਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਦੌਰਾਨ ਮੌਸਮ ਇਸੇ ਤਰ੍ਹਾਂ ਰਹੇਗਾ, ਇਸ ਵਾਰ ਠੰਡ ਥੋੜੀ ਦੇਰੀ ਨਾਲ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e