ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਪਿਛਲੇ ਕਈ ਸਾਲਾਂ ਦੇ ਰਿਕਾਰਡ ਟੁੱਟੇ
Monday, Nov 04, 2024 - 11:52 AM (IST)
ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਆਉਣ ਵਾਲੇ ਹਫਤੇ ਦੌਰਾਨ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ ਹਵਾਵਾਂ ਚੱਲਣ ਕਾਰਣ ਪੰਜਾਬ ਵਿਚ ਪ੍ਰਦੂਸ਼ਣ ਤੋਂ ਹਲਕੀ ਰਾਹਤ ਜ਼ਰੂਰ ਮਿਲੀ ਹੈ ਪਰ ਇਹ ਰਾਹਤ ਪੂਰਨ ਤੌਰ 'ਤੇ ਨਹੀਂ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਨੂੰ ਛੱਡ ਕੇ ਬਾਕੀ ਸ਼ਹਿਰਾਂ ਵਿਚ ਏਅਰ ਕੁਆਲਿਟੀ ਇੰਡੈਕਸ 200 ਤੋਂ ਹੇਠਾਂ ਆ ਗਿਆ। ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿਚ ਨਵੰਬਰ ਮਹੀਨੇ ਵਿਚ ਠੰਡ ਦਾ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ।
ਇਹ ਵੀ ਪੜ੍ਹੋ : ਇਸ ਪਿੰਡ ਨੇ 10 ਜੀਆਂ ਵਾਲੇ ਪਰਿਵਾਰ ਨੂੰ ਪਿੰਡ ਛੱਡਣ ਲਈ ਕਿਹਾ, ਦੋ ਦਿਨਾਂ ਦਾ ਦਿੱਤਾ ਸਮਾਂ
ਸੈਂਟਰਲ ਪਲਿਊਸ਼ਨ ਕੰਟਰੋਲ ਬੋਰਡ ਅਨੁਸਾਰ ਪੰਜਾਬ ਦੇ ਪ੍ਰਦੂਸ਼ਣ ਵਿਚ ਹਲਕੀ ਰਾਹਤ ਦੇਖਣ ਨੂੰ ਮਿਲੀ ਹੈ। ਇਹ ਰਾਹਤ ਪੱਕੇ ਤੌਰ 'ਤੇ ਨਹੀਂ ਹੈ। ਪੂਰਨ ਰਾਹਤ ਬਾਰਿਸ਼ ਤੋਂ ਬਾਅਦ ਹੀ ਮਿਲ ਸਕਦੀ ਹੈ ਪਰ ਬਾਰਿਸ਼ ਦੇ ਅਜੇ ਆਸਾਰ ਘੱਟ ਨਜ਼ਰ ਆ ਰਹੇ ਹਨ। ਲਿਹਾਜ਼ਾ ਪ੍ਰਦੂਸ਼ਣ ਕਾਰਣ ਬਜ਼ੁਰਗਾਂ, ਬੱਚਿਆਂ, ਸਾਹ ਦੇ ਮਰੀਜ਼ਾਂ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਜਾਰੀ ਹੋਈ ਐਡਵਾਈਜ਼ਰੀ, ਜੇ ਨਜ਼ਰ ਆਉਣ ਇਹ ਲੱਛਣ ਤਾਂ ਰਹੋ ਸਾਵਧਾਨ
ਚੰਡੀਗੜ੍ਹ ਸਮੇਤ ਪੰਜਾਬ ਦੇ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਤਾਪਮਾਨ ਆਮ ਨਾਲੋਂ ਵੱਧ ਰਿਹਾ ਹੈ। ਦਰਅਸਲ, ਨਵੰਬਰ ਦੇ ਪਹਿਲੇ ਦੋ ਹਫ਼ਤਿਆਂ ਵਿਚ ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਸਰਦੀਆਂ ਵਿਚ ਉੱਤਰੀ ਭਾਰਤ ਵਿਚ ਮੀਂਹ ਆਮ ਤੌਰ 'ਤੇ ਪੱਛਮੀ ਗੜਬੜੀ ਕਾਰਨ ਪੈਂਦਾ ਹੈ ਪਰ ਪੱਛਮੀ ਗੜਬੜੀ ਅਜੇ ਸਰਗਰਮ ਨਹੀਂ ਹੈ। ਇੰਨਾ ਹੀ ਨਹੀਂ ਪੱਛਮੀ ਗੜਬੜੀ ਕਾਰਨ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਅਜੇ ਤੱਕ ਬਰਫਬਾਰੀ ਨਹੀਂ ਹੋਈ ਹੈ, ਜਿਸ ਕਾਰਨ ਤਾਪਮਾਨ ਵੀ ਆਮ ਨਾਲੋਂ ਘੱਟ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਲਗਾਤਾਰ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
ਪਿਛਲੇ ਕਈ ਸਾਲਾਂ ਦਾ ਰਿਕਾਰਡ ਟੁੱਟਾ
ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਦੇ ਮੌਸਮ ਵਿਚ ਆ ਰਹੇ ਬਦਲਾਅ ਨੇ ਰਾਤ ਦੇ ਤਾਪਮਾਨ ਨੇ 54 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਗਿਆਨੀਆਂ ਦਾ ਆਖਣਾ ਹੈ ਕਿ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਚੱਲ ਰਿਹਾ ਹੈ। ਜਿਸ ਕਰਕੇ ਪਿਛਲੇ ਕਈ ਸਾਲਾਂ ਦੇ ਮੁਕਾਬਲੇ ਇਸ ਵਾਰ ਰਾਤਾਂ ਨਿੱਘੀਆਂ ਚੱਲ ਰਹੀਆਂ ਹਨ। ਮੌਸਮ ਵਿਗਿਆਨੀ ਨੇ ਦੱਸਿਆ ਕਿ ਰਾਤ ਦਾ ਤਾਪਮਾਨ ਘੱਟੋ-ਘੱਟ 18 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਆਮ ਤਾਪਮਾਨ ਨਾਲੋ ਵੱਧ ਹੈ। ਦਿਨ ਦਾ ਤਾਪਮਾਨ ਵੀ ਆਮ ਨਾਲੋਂ ਵੱਧ ਚੱਲ ਰਿਹਾ ਹੈ। ਜੋ ਕਿ 31-32 ਡਿਗਰੀ ਤਕ ਪਹੁੰਚ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਮਨੁੱਖੀ ਜੀਵਨ ਵਿਚ ਬਦਲਾਅ ਅਤੇ ਪ੍ਰਦੂਸ਼ਣ ਕਾਰਨ ਅਸਮਾਨ ਵਿਚ ਫੈਲ ਰਹੀਆਂ ਗੈਸਾਂ ਕਾਰਨ ਮੌਸਮ ਵਿਚ ਲਗਾਤਾਰ ਬਦਲਾਅ ਹੋ ਰਿਹਾ ਹੈ। ਇਸ ਮੌਸਮ ਦਾ ਫਸਲਾਂ 'ਤੇ ਜ਼ਿਆਦਾ ਅਸਰ ਨਹੀਂ ਹੈ, ਜੇਕਰ ਬਰਸਾਤ ਹੁੰਦੀ ਹੈ ਤਾਂ ਫਸਲਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਿਆ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e