ਪੰਜਾਬ ''ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ ''ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ
Friday, Oct 30, 2026 - 05:40 PM (IST)
ਚੰਡੀਗੜ੍ਹ : ਪੰਜਾਬ 'ਚ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲਣ ਵਾਲਾ ਹੈ। ਦੀਵਾਲੀ ਤੋਂ ਪਹਿਲਾਂ ਵਧੀ ਠੰਡ ਵਿਚਾਲੇ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਅੱਜ 30 ਅਕਤੂਬਰ ਨੂੰ 12 ਜ਼ਿਲ੍ਹਿਆਂ 'ਚ ਗਰਜ-ਚਮਕ ਨਾਲ ਤੇਜ਼ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ 'ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਨ੍ਹਾਂ ਸੀਨੀਅਰ IAS/IFS ਅਫਸਰਾਂ ਨੂੰ ਮਿਲੇ ਵਾਧੂ ਚਾਰਜ, ਦੇਖੋ ਸੂਚੀ
12 ਜ਼ਿਲ੍ਹਿਆਂ ਵਿਚ ਹਨ੍ਹੇਰੀ ਅਤੇ ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ ਸੂਬੇ ਦੇ 12 ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ
1 ਤੋਂ 5 ਨਵੰਬਰ ਤੱਕ ਮੌਸਮ ਸਾਫ਼ ਰਹਿਣ ਦਾ ਅਨੁਮਾਨ
31 ਅਕਤੂਬਰ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਘਟ ਜਾਣਗੀਆਂ ਅਤੇ 1 ਤੋਂ 5 ਨਵੰਬਰ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
