ਪੰਜਾਬ ''ਚ 10 ਨਵੰਬਰ ਤੋਂ ਬਾਅਦ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ ਵੱਡੀ ਅਪਡੇਟ
Saturday, Nov 07, 2026 - 06:31 PM (IST)
ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਇੱਕ ਹਫਤੇ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 7 ਨਵੰਬਰ ਤੋਂ 10 ਨਵੰਬਰ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਦਿਨ ਵੇਲੇ ਧੁੱਪ ਖਿੜੀ ਰਹੇਗੀ। ਫਿਲਹਾਲ ਖੁਸ਼ਕ ਹਵਾਵਾਂ ਚੱਲਣ ਕਾਰਨ ਦਿਨ ਵੇਲੇ ਹਲਕੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ, ਜਦਕਿ ਰਾਤ ਦੇ ਤਾਪਮਾਨ 'ਚ ਗਿਰਾਵਟ ਨਾਲ ਸਵੇਰ-ਸ਼ਾਮ ਠੰਡ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਹਵਾਵਾਂ ਚੱਲਣ ਕਾਰਨ ਆਉਣ ਵਾਲੇ ਦਿਨਾਂ 'ਚ ਰਾਤ ਦੀ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ 'ਚ ਠੰਡ ਦਾ ਅਸਰ ਵੱਧ ਹੈ। ਇਸ ਦੌਰਾਨ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਨਵਾਂਸ਼ਹਿਰ 'ਚ ਨਵੰਬਰ ਤੱਕ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ-ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ ਮਾਡਲਿੰਗ
ਵਿਭਾਗ ਮੁਤਾਬਕ ਦੀਵਾਲੀ ਮਗਰੋਂ ਪੱਛਮੀ ਗੜਬੜੀ ਸਰਗਰਮ ਹੋਣ ਵਾਲੀ ਹੈ। ਇਸ ਦੇ ਪ੍ਰਭਾਵ ਹੇਠ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦਾ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਕਿੰਨਾ ਅਸਰ ਪਵੇਗਾ, ਇਹ ਆਉਣ ਵਾਲੇ ਦਿਨਾਂ 'ਚ ਮੌਸਮ ਦੀ ਭਵਿੱਖਬਾਣੀ ਤੋਂ ਹੀ ਸਪੱਸ਼ਟ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ: ਧਮਕੀਆਂ ਤੋਂ ਦੁਖੀ ਭਾਜਪਾ ਆਗੂ ਨੇ ਕਾਰੋਬਾਰ ਬੰਦ ਕਰਨ ਤੇ ਸ਼ਹਿਰ ਛੱਡਣ ਦਾ ਕੀਤਾ ਐਲਾਨ
ਦੱਸਿਆ ਜਾ ਰਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ, ਸੂਬੇ ਦੇ ਕੁਝ ਹਿੱਸਿਆਂ ਵਿੱਚ ਰਾਤ ਅਤੇ ਸਵੇਰ ਵੇਲੇ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਚੱਲਣ ਕਾਰਨ ਠੰਡ 'ਚ ਵਾਧਾ ਹੋ ਸਕਦਾ ਹੈ। 10 ਨਵੰਬਰ ਤੋਂ ਸੂਬੇ ਵਿਚ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
