ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਅਹਿਮ ਜਾਣਕਾਰੀ, ਜਾਣੋ ਕਦੋਂ ਮਿਲੇਗੀ ਤਪਸ਼ ਭਰੀ ਗਰਮੀ ਤੋਂ ਰਾਹਤ
Saturday, May 20, 2023 - 06:28 PM (IST)
ਲੁਧਿਆਣਾ (ਬਸਰਾ) : : ਮਈ ਮਹੀਨੇ ’ਚ ਇਸ ਵਾਰ ਰੁਕ-ਰੁਕ ਕੇ ਹੋਈ ਬਾਰਿਸ਼ ਤੇ ਤੇਜ਼ ਹਵਾਵਾਂ ਕਾਰਨ ਗਰਮੀ ਆਪਣਾ ਪੂਰਾ ਜ਼ੋਰ ਨਹੀਂ ਦਿਖਾ ਸਕੀ। ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਲੇ 3 ਦਿਨ ਪੰਜਾਬ ਅਤੇ ਹਰਿਆਣਾ ’ਚ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ ’ਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਕੱਲ ਦੇ ਮੁਕਾਬਲੇ ਅੱਜ ਭਾਵੇਂ ਤਾਪਮਾਨ ’ਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਇਹ ਔਸਤਨ ਤਾਪਮਾਨ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਦਾ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੰਜਾਬ ’ਚ ਅੱਜ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੀਆਂ ਖ਼ਬਰਾਂ ’ਤੇ ਲੱਗਾ ਵਿਰਾਮ
23 ਮਈ ਤੋਂ ਬਾਅਦ ਮਿਲ ਸਕਦੀ ਹੈ ਰਾਹਤ
ਮੀਡੀਆ ਰਿਪੋਰਟਾਂ ਮੁਤਾਬਕ 23 ਮਈ ਤੋਂ ਬਾਅਦ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਮੌਸਮ ਵਿਭਾਗ ਦਾ ਆਖਣਾ ਹੈ ਕਿ ਮੌਸਮ ਬਦਲਣ ਨਾਲ ਤਾਪਮਾਨ ਹੇਠਾਂ ਆਵੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਹਾਲਾਂਕਿ 23 ਮਈ ਤੱਕ ਤਾਪਮਾਨ ਵੱਧਦਾ ਰਹੇਗਾ। ਜਿਸ ਕਾਰਨ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਵੀ ਪਹੁੰਚ ਸਕਦਾ ਹੈ ਜਿਸ ਨਾਲ ਲੂ ਲੱਗਣੀ ਲਾਜ਼ਮੀ ਹੈ। 23 ਤੋਂ ਬਾਅਦ ਮੌਸਮ ਫਿਰ ਕਰਵਟ ਲਵੇਗਾ ਅਤੇ ਗਰਮੀ ਦੀ ਤਪਸ਼ ਤੋਂ ਕੁਝ ਸਮੇਂ ਲਈ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਮੋਗਾ ’ਚ ਦੋ ਮਹੀਨੇ ਪਹਿਲਾਂ ਵਿਆਹੇ ਭਰਾ ਨੂੰ ਦਿੱਤੀ ਰੂਹ ਕੰਬਾਊ ਮੌਤ, ਪਾਣੀ ਵਾਂਗ ਵਹਾਇਆ ਖੂਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani