ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਇਨ੍ਹਾਂ ਇਲਾਕਿਆਂ ’ਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ
Tuesday, Jun 06, 2023 - 06:28 PM (IST)
ਜਲੰਧਰ (ਜ. ਬ.) : 2 ਦਿਨ ਤੋਂ ਵਧ ਰਹੀ ਗਰਮੀ ਕਾਰਨ ਰਾਤਾਂ ਵੀ ਗਰਮ ਹੋ ਗਈਆਂ ਸਨ ਪਰ ਸੋਮਵਾਰ ਦੇਰ ਰਾਤ ਚੱਲੀਆਂ ਠੰਡੀਆਂ ਹਵਾਵਾਂ ਨੇ ਘੱਟੋ-ਘੱਟ ਤਾਪਮਾਨ ਵਿਚ 1 ਤੋਂ ਡੇਢ ਡਿਗਰੀ ਤਕ ਗਿਰਾਵਟ ਲਿਆਂਦੀ ਹੈ। ਬੀਤੀ ਰਾਤ ਪੰਜਾਬ ਦੇ ਕਈ ਹਿੱਸਿਆਂ ਵਿਚ ਹਲਕੀ ਬਰਸਾਤ ਹੋਈ ਦੱਸੀ ਜਾ ਰਹੀ ਹੈ। ਉਥੇ ਹੀ, ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਗਰਮੀ ਜ਼ੋਰ ਫੜ ਸਕਦੀ ਹੈ ਪਰ ਜਿਸ ਤਰ੍ਹਾਂ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਚ ਬਦਲਾਅ ਹੋ ਰਿਹਾ ਹੈ, ਉਸ ਨਾਲ ਬਰਸਾਤ ਹੋਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਜਾ ਰਹੀ ਹੈ। ਦੇਰ ਰਾਤ ਜਿਥੇ ਤੇਜ਼ ਹਵਾਵਾਂ ਚੱਲੀਆਂ, ਉਥੇ ਹੀ ਗਰਜ ਨਾਲ ਜਲੰਧਰ ਜ਼ਿਲ੍ਹੇ ਵਿਚ ਹਲਕੀ ਬਾਰਿਸ਼ ਵੀ ਹੋਈ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਲਈ ਕੁੜੀ ਨੇ ਚੱਲੀ ਚਾਲ, ਵਿਆਹ ਕਰਵਾ ਪਹੁੰਚੀ ਕੈਨੇਡਾ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਇਨ੍ਹਾਂ ਇਲਾਕਿਆਂ ’ਚ ਪੈ ਸਕਦਾ ਹੈ ਮੀਂਹ
ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਮਾਲਵੇ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ 6 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਐਤਵਾਰ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਇਨ੍ਹਾਂ ਦਿਨਾਂ ਦੌਰਾਨ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਤਾਪਮਾਨ 47 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।
ਇਹ ਵੀ ਪੜ੍ਹੋ : ਐਕਸ਼ਨ ’ਚ ਸਿੱਖਿਆ ਵਿਭਾਗ, ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਜਾਰੀ ਕੀਤਾ ਸਖ਼ਤ ਫ਼ਰਮਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani