ਪੰਜਾਬ 'ਚ Red Alert ਜਾਰੀ! ਮੌਸਮ ਦੀ ਪੜ੍ਹੋ ਨਵੀਂ ਅਪਡੇਟ, ਵਿਭਾਗ ਨੇ 7 ਜਨਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ
Saturday, Jan 03, 2026 - 02:08 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਲਈ ਮੌਸਮ ਵਿਭਾਗ ਵੱਲੋਂ ਪਹਿਲੀ ਵਾਰ ਕੋਹਰੇ ਅਤੇ ਸੀਤ ਲਹਿਰ (ਕੋਲਡ ਵੇਵ) ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਆਉਣ ਵਾਲੇ ਤਿੰਨ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 7 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ।
ਉਥੇ ਹੀ ਜੇਕਰ ਪੰਜਾਬ ਵਿਚ ਧੁੰਦ ਅਤੇ ਵਿਜ਼ੀਬਿਲਟੀ ਦੀ ਸਥਿਤੀ ਬਾਰੇ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਅਤੇ ਹਲਵਾਰਾ ਵਿੱਚ ਵਿਜ਼ੀਬਿਲਟੀ ਸਿਫ਼ਰ (ਜ਼ੀਰੋ) ਦਰਜ ਕੀਤੀ ਗਈ ਹੈ। ਧੁੰਦ ਕਾਰਨ ਚੰਡੀਗੜ੍ਹ ਏਅਰਪੋਰਟ 'ਤੇ 10 ਫਲਾਈਟਾਂ ਪ੍ਰਭਾਵਿਤ ਹੋਈਆਂ ਹਨ, ਜਦਕਿ ਅੰਮ੍ਰਿਤਸਰ ਏਅਰਪੋਰਟ 'ਤੇ ਵੀ ਉਡਾਣਾਂ 'ਤੇ ਅਸਰ ਪਿਆ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿ, ਮੋਹਾਲੀ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਤੋਹਫ਼ਾ, ਵੰਡੇ ਨਿਯੁਕਤੀ ਪੱਤਰ

ਜੇਕਰ ਗੱਲ ਕੀਤੀ ਜਾਵੇ ਪੰਜਾਬ ਦੇ ਤਾਪਮਾਨ ਦੀ ਤਾਂ ਫ਼ਰੀਦਕੋਟ ਸਭ ਤੋਂ ਠੰਢਾ ਰਿਹਾ ਹੈ। ਫਰੀਦਕੋਟ ਵਿਚ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਥੇ ਹੀ ਸੂਬੇ ਵਿਚ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਵੇਖੀ ਗਈ ਹੈ, ਹਾਲਾਂਕਿ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ ਪਰ ਠੰਡ ਹੋਰ ਵਧੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਨਹਿਰ 'ਚੋਂ ਮਿਲੀ ਲਾਸ਼

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ 4, 5 ਅਤੇ 5 ਜਨਵਰੀ ਲਈ ਸੂਬੇ ਵਿਚ ਸੀਤ ਲਹਿਰ ਦਾ ਯੈਲੋ ਅਤੇ ਓਰੇਂਜ ਅਲਰਟ ਰਹੇਗਾ। 4 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਅਤੇ ਕਈ ਥਾਵਾਂ 'ਤੇ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। 5 ਅਤੇ 6 ਜਨਵਰੀ ਅਤੇ 7 ਜਨਵਰੀ ਨੂੰ ਮੌਸਮ ਵਿਭਾਗ ਅਨੁਸਾਰ ਇਨ੍ਹਾਂ ਦਿਨਾਂ ਦੌਰਾਨ ਵੀ ਮੋਗਾ, ਬਠਿੰਡਾ, ਫ਼ਿਰੋਜ਼ਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਬਰਕਰਾਰ ਰਹੇਗੀ ਅਤੇ ਮੌਸਮ ਖ਼ੁਸ਼ਕ ਰਹੇਗਾ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਪੰਜਾਬ ਇਸ ਵੇਲੇ ਧੁੰਦ ਦੀ ਸਫੈਦ ਚਾਦਰ ਵਿੱਚ ਪੂਰੀ ਤਰ੍ਹਾਂ ਲਪੇਟਿਆ ਹੋਇਆ ਹੈ, ਜਿਸ ਨੇ ਰਫ਼ਤਾਰ ਨੂੰ ਬਰੇਕਾਂ ਲਗਾ ਦਿੱਤੀਆਂ ਹਨ।
ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕੇ ਕਤਲ ਕੀਤੀ ਕੈਨੇਡਾ ਤੋਂ ਆਈ ਮਹਿਲਾ ਦੇ ਮਾਮਲੇ 'ਚ ਵੱਡੀ ਅਪਡੇਟ! CCTV ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
