ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Tuesday, Oct 14, 2025 - 11:55 AM (IST)

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਘੱਟੋ-ਘੱਟ ਤਾਪਮਾਨ ਵਿਚ ਗਿਰਾਵਟ ਆਈ ਹੈ। ਵਿਭਾਗ ਮੁਤਾਬਕ ਅੱਜ ਆਸਮਾਨ ਸਾਫ਼ ਰਹੇਗਾ ਅਤੇ ਧੁੱਪ ਰਹੇਗੀ। ਮੌਸਮ ਵਿਭਾਗ ਅਨੁਸਾਰ ਅਗਲੇ 15 ਦਿਨਾਂ ਤੱਕ ਦੁਪਹਿਰ ਵੇਲੇ ਧੁੱਪ ਨਿਕਲਣ ਹਲਕੀ ਗਰਮੀ ਮਹਿਸੂਸ ਕੀਤੀ ਜਾ ਸਕਦੀ ਹੈ ਪਰ ਸਵੇਰ, ਸ਼ਾਮ ਅਤੇ ਰਾਤਾਂ ਠੰਡੀਆਂ ਰਹਿਣਗੀਆਂ। ਵਿਭਾਗ ਅਨੁਸਾਰ ਅਗਲੇ 15 ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ 15 ਤੋਂ 19 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਬਣ ਰਹੇ ਭਿਆਨਕ ਹਾਲਾਤ, ਲਗਾਤਾਰ ਵੱਧ ਰਹੀ ਇਹ ਭਿਆਨਕ ਬਿਮਾਰੀ
ਇਸ ਦੌਰਾਨ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਉਮੀਦ ਹੈ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.3 ਡਿਗਰੀ ਘੱਟ ਹੈ। ਬਠਿੰਡਾ ਵਿਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 33.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿਚ ਤਾਪਮਾਨ 32 ਡਿਗਰੀ, ਪਟਿਆਲਾ ਵਿਚ 33 ਡਿਗਰੀ, ਗੁਰਦਾਸਪੁਰ ਵਿਚ 30.8 ਡਿਗਰੀ, ਫਿਰੋਜ਼ਪੁਰ ਵਿਚ 32.9 ਡਿਗਰੀ, ਹੁਸ਼ਿਆਰਪੁਰ ਵਿਚ 29.9 ਡਿਗਰੀ ਅਤੇ ਮੋਹਾਲੀ ਵਿਚ 32 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਰੱਦ ਹੋ ਗਈਆਂ ਛੁੱਟੀਆਂ, ਮੁਲਾਜ਼ਮਾਂ ਲਈ ਜਾਰੀ ਹੋ ਗਏ ਨਵੇਂ ਹੁਕਮ
ਮੌਸਮ ਵਿਭਾਗ ਮੁਾਬਕ ਇਸ ਸਾਲ ਪੰਜਾਬ ਵਿਚ ਠੰਡ ਦਾ ਦੌਰ ਆਮ ਨਾਲੋਂ ਜ਼ਿਆਦਾ ਲੰਬਾ ਚੱਲ ਸਕਦਾ ਹੈ। ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਹਿੱਸਿਆਂ ਵਿਚ ਪਹਿਲਾਂ ਹੀ ਬਰਫ਼ਬਾਰੀ ਹੋ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿਚ ਕਈ ਪੱਛਮੀ ਗੜਬੜੀਆਂ ਸਰਗਰਮ ਰਹਿ ਸਕਦੀਆਂ ਹਨ, ਜਿਸ ਦੇ ਚੱਲਦੇ ਹਿਮਾਚਲ ਵਿਚ ਆਮ ਨਾਲੋਂ ਵੱਧ ਬਰਫ਼ਬਾਰੀ ਹੋਣ ਦੀ ਉਮੀਦ ਹੈ। ਇਸ ਦਾ ਸਿੱਧਾ ਅਸਰ ਪੰਜਾਬ 'ਤੇ ਪਵੇਗਾ ਅਤੇ ਠੰਡ ਜ਼ੋਰ ਫੜੇਗੀ।
ਇਹ ਵੀ ਪੜ੍ਹੋ : ਸਾਰੇ ਸਕੂਲਾਂ ਲਈ ਸਖ਼ਤ ਹਦਾਇਤਾਂ ਜਾਰੀ, 15 ਦਿਨਾਂ ਦਾ ਦਿੱਤਾ ਗਿਆ ਅਲਟੀਮੇਟਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e