ਅਗਲੇ 24 ਘੰਟੇ ਅਹਿਮ, ਤੂਫਾਨ ਤੇ ਭਾਰੀ ਮੀਂਹ ਦਾ ਅਲਰਟ! ਜਾਰੀ ਹੋ ਗਈ ਚਿਤਾਵਨੀ
Friday, Feb 28, 2025 - 07:18 PM (IST)

ਨੈਸ਼ਨਲ ਡੈਸਕ- ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਦਿੱਲੀ-NCR ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐੱਮਡੀ ਦੇ ਅਨੁਸਾਰ ਇਸ ਸਮੇਂ ਦੌਰਾਨ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਖੇਤਰਾਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 1 ਮਾਰਚ ਨੂੰ ਤੇਜ਼ ਹਨੇਰੀ ਦੇ ਨਾਲ-ਨਾਲ ਲੋਕਾਂ ਨੂੰ ਭਾਰੀ ਮੀਂਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਪਾਰਾ ਇਕਦਮ ਡਿੱਗ ਜਾਵੇਗਾ।
ਇਹ ਵੀ ਪੜ੍ਹੋ- EPFO ਦੇ ਕਰੋੜਾਂ ਮੈਂਬਰਾਂ ਲਈ ਵੱਡੀ ਖਬਰ, Interest Rate 'ਤੇ ਚੱਲੇਗੀ ਕੈਂਚੀ!
ਪੰਜਾਬ, ਹਰਿਆਣਾ ਬਾਰੇ ਭਵਿੱਖਬਾਣੀ?
ਇਸ ਦੇ ਨਾਲ ਹੀ ਆਈਐੱਮਡੀ ਨੇ ਪੰਜਾਬ, ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐੱਮਡੀ ਨੇ ਕਿਹਾ ਹੈ ਕਿ ਹਰਿਆਣਆ ਦੇ ਬਹਾਦਰਗੜ੍ਹ, ਕੁਰੂਕਸ਼ੇਤਰ, ਕੈਥਲ, ਕਰਨਾਲ, ਰਾਜੌਂਦ, ਸਫੀਦੋਂ, ਜੀਂਦ, ਪਾਣੀਪਤ, ਗੋਹਾਨਾ, ਹਾਂਸੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐੱਸਏਐੱਸ ਨਗਰ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹੁਣ ਹੈਲਮੇਟ ਪਾਉਣ ਦੇ ਬਾਵਜੂਦ ਵੀ ਕੱਟਿਆ ਜਾਵੇਗਾ ਚਲਾਨ! ਬਦਲ ਗਿਆ ਟ੍ਰੈਫਿਕ ਨਿਯਮ
40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਿਜਲੀ, ਗੜ੍ਹੇਮਾਰੀ, ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਅਤੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਤੋਂ ਸਾਫ਼ ਹੋ ਗਿਆ ਹੈ ਕਿ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਬਦਲਦੇ ਮੌਸਮ ਦਾ ਅਸਰ ਲੋਕਾਂ ਦੇ ਜਨ-ਜੀਵਨ ਵਿੱਚ ਦੇਖਣ ਨੂੰ ਮਿਲੇਗਾ। ਦਿਨ ਵੇਲੇ ਤੇਜ਼ ਗਰਮੀ ਅਤੇ ਸਵੇਰੇ-ਸ਼ਾਮ ਠੰਢੀਆਂ ਹਵਾਵਾਂ ਚੱਲਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਇਹ ਵੀ ਪੜ੍ਹੋ- ਭੰਗ ਪੀ ਕੇ 2 ਘੰਟੇ ਖੇਤਾਂ 'ਚ ਦੌੜਦਾ ਰਿਹਾ ਨੌਜਵਾਨ, ਬੋਲਿਆ- 'ਮੈਨੂੰ ਨਾ ਰੋਕੋ...ਮੈਂ ਮੌਤ ਦੇ ਖੂਹ 'ਚ...'