ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੀ ਅਪਡੇਟ
Saturday, Oct 24, 2026 - 05:14 PM (IST)
ਚੰਡੀਗੜ੍ਹ- ਪੰਜਾਬ 'ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ 24 ਅਕਤੂਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਇਸ ਦੇ ਨਾਲ ਹੀ 25 ਤੋਂ 27 ਅਕਤੂਬਰ ਤੱਕ ਮੌਸਮ ਫਿਰ ਤੋਂ ਖੁਸ਼ਕ ਰਹੇਗਾ। ਕਿਸੇ ਵੀ ਜ਼ਿਲ੍ਹੇ ਵਿੱਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। 28 ਅਕਤੂਬਰ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਇੱਕ ਵਾਰ ਫਿਰ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਬਾਕੀ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਪੱਛਮੀ ਗੜਬੜੀ ਫਿਰ ਤੋ ਸਰਗਰਮ ਹੋਵੇਗੀ, ਜਿਸ ਦੌਰਾਨ 28 ਅਤੇ 29 ਅਕਤੂਬਰ ਨੂੰ ਵੀ ਵੱਖ-ਵੱਖ ਥਾਵਾਂ 'ਤੇ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ
ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਅਤੇ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ। ਇਸ ਨਾਲ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
ਇਹ ਵੀ ਪੜ੍ਹੋ-ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
