ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
Thursday, May 07, 2026 - 05:46 PM (IST)
ਜਲੰਧਰ- ਪੰਜਾਬ ’ਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ’ਚ ਤਬਦੀਲੀ ਦੇ ਆਸਾਰ ਹਨ। ਭਾਰਤੀ ਮੌਸਮ ਵਿਭਾਗ ਵੱਲੋਂ ਅੱਜ ਤੋਂ 11 ਮਈ ਤੱਕ ਲਈ ਕੁਝ ਇਲਾਕਿਆਂ ਵਿੱਚ ਬਿਜਲੀ ਲਿਸਕਣ, ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੁਕਤਸਰ, ਬਠਿੰਡਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
8 ਮਈ ਤੋਂ 10 ਮਈ ਤੱਕ ਜ਼ਿਆਦਾਤਰ ਪੰਜਾਬ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਦਿੱਤੀ ਗਈ ਅਤੇ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਕੁਝ ਇਲਾਕਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
11 ਮਈ ਨੂੰ ਫਿਰ ਬਦਲੇਗਾ ਮੌਸਮ
ਮੌਸਮ ਵਿਭਾਗ ਵੱਲੋਂ 11 ਮਈ ਨੂੰ ਇੱਕ ਵਾਰ ਫਿਰ ਮੌਸਮ ਬਦਲਣ ਦੇ ਆਸਾਰ ਜਤਾਏ ਗਏ ਹਨ। ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐੱਸ.ਏ.ਐੱਸ. ਨਗਰ (ਮੋਹਾਲੀ), ਪਟਿਆਲਾ ਅਤੇ ਸੰਗਰੂਰ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਵੀ ਮੀਂਹ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਤਾਪਮਾਨ 'ਚ ਗਿਰਾਵਟ ਵੀ ਆ ਸਕਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
