Weather Update: ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ ''ਚ ਅੱਜ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

Saturday, Oct 05, 2024 - 05:17 PM (IST)

Weather Update: ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ ''ਚ ਅੱਜ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ (ਵੈੱਬ ਡੈਸਕ)- ਮਾਨਸੂਨ ਦੀ ਵਿਦਾਈ ਤੋਂ ਬਾਅਦ ਪੰਜਾਬ ਵਿਚ ਇਕ ਵਾਰ ਫਿਰ ਤੋਂ ਦਿਨ ਵਿਚ ਗਰਮੀ ਵਧਣ ਲੱਗੀ ਹੈ। ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 33 ਡਿਗਰੀ ਤੋਂ ਪਾਰ ਹੋ ਗਿਆ। ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੁਕਤਸਰ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।। ਉਥੇ ਹੀ ਚੰਡੀਗੜ੍ਹ ਵਿਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਦੇ ਤਾਪਮਾਨ ਵਿਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਹੁਣ ਵੀ ਸੂਬੇ ਵਿਚ ਆਮ ਤਾਪਮਾਨ 2.3 ਡਿਗਰੀ ਤੋਂ ਵੱਧ ਹੈ। ਸਭ ਤੋਂ ਵਧ ਤਾਪਮਾਨ 38 ਡਿਗਰੀ ਫਰੀਦਕੋਟ ਵਿਚ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ-  ਤਿੰਨ-ਤਿੰਨ ਪਾਰਟੀਆਂ ਘੁੰਮ ਕੇ ਮੁੜ 'ਘਰ ਵਾਪਸੀ' ਦੀ ਤਿਆਰੀ ’ਚ ਜਲੰਧਰ ਦੇ ਨੇਤਾ ਜੀ

10 ਤਾਰੀਖ਼ ਤੱਕ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ 

ਮੌਸਮ ਵਿਭਾਗ ਮੁਤਾਬਕ ਇਸ ਮਹੀਨੇ ਦੀ 10 ਤਾਰੀਖ਼ ਤੱਕ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਦੱਖਣੀ-ਪੱਛਮੀ ਖੇਤਰ ਵਿਚ ਆਮ ਨਾਲੋਂ ਕਿਤੇ ਜ਼ਿਆਦਾ ਬਾਰਿਸ਼ ਹੋ ਸਕਦੀ ਹੈ। ਜਦਕਿ ਬਾਕੀ ਖੇਤਰ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਜੇਕਰ 11 ਤੋਂ ਲੈ ਕੇ 17 ਅਕਤੂਬਰ ਦੀ ਗੱਲ ਕਰੀਏ ਜਾਂ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਤਾਪਮਾਨ ਆਮ ਰਹਿਣ ਦੀ ਸੰਭਾਵਨਾ ਹੈ। ਅਜਿਹੇ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ। ਉਥੇ ਹੀ ਇਹ ਮੌਸਮ ਡੇਂਗੂ ਅਤੇ ਮਲੇਰੀਆ ਦਾ ਮੰਨਿਆ ਜਾ ਰਿਹਾ ਹੈ, ਅਜਿਹੇ ਵਿਚ ਅਲਰਟ ਰਹਿਣ ਦੀ ਲੋੜ ਹੈ। 

ਇਹ ਵੀ ਪੜ੍ਹੋ- ਅਮਰੀਕਾ 'ਚ ਰਹਿੰਦੇ ਪੰਜਾਬੀ ਬੱਚੇ ਦੀ ਮਿਹਨਤ ਨੂੰ ਸਲਾਮ, 30 ਦਿਨਾਂ 'ਚ ਲਿਖੀ 154 ਸਫ਼ਿਆਂ ਦੀ ਅੰਗਰੇਜ਼ੀ ਦੀ ਕਿਤਾਬ

ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ ਤਾਪਮਾਨ
ਅੰਮ੍ਰਿਤਸਰ- ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ਼ ਰਹੇਗਾ। ਤਾਪਮਾਨ 24.0 ਤੋਂ 34.0 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ - ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਦਾ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 22 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ - ਸ਼ੁੱਕਰਵਾਰ ਨੂੰ ਪਟਿਆਲਾ ਵਿਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਦਰਜ ਕੀਤਾ ਗਿਆ। ਅੱਜ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਤਾਪਮਾਨ 22 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਲੁਧਿਆਣਾ- ਲੁਧਿਆਣਾ ਵਿਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.0 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 23 ਡਿਗਰੀ ਤੋਂ 35 ਡਿਗਰੀ ਦੇ ਵਿਚ ਰਹਿ ਸਕਦਾ ਹੈ।
ਚੰਡੀਗੜ੍ਹ - ਚੰਡੀਗੜ੍ਹ ਵਿਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਦਰਜ ਕੀਤਾ ਗਿਆ। ਅੱਜ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਤਾਪਮਾਨ 22.0 ਤੋਂ 34.0 ਡਿਗਰੀ ਦੇ ਵਿਚਕਾਰ ਰਹੇਗਾ।
ਮੋਹਾਲੀ- ਬੀਤੇ ਦਿਨ ਮੋਹਾਲੀ ਦਾ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਆਸਮਾਨ ਸਾਫ ਰਹੇਗਾ। ਅੱਜ ਤਾਪਮਾਨ 22 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਚੜ੍ਹਦੀ ਸਵੇਰ ਵੱਡੀ ਵਾਰਦਾਤ, ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜ਼ਿਕਰਯੋਗ ਹੈ ਕਿ ਮਾਨਸੂਨ ਦੇਸ਼ ਦੇ ਲਗਭਗ ਸਾਰੇ ਹਿੱਸਿਆਂ ਤੋਂ ਹਟ ਗਿਆ ਹੈ ਪਰ ਪ੍ਰਾਇਦੀਪ ਭਾਰਤ ਅਤੇ ਉੱਤਰ ਪੂਰਬੀ ਭਾਰਤ ਵਿਚ ਅਜੇ ਵੀ ਭਾਰੀ ਬਾਰਿਸ਼ ਜਾਰੀ ਹੈ। ਸ਼ੁੱਕਰਵਾਰ ਨੂੰ ਆਸਾਮ ਅਤੇ ਆਸਪਾਸ ਦੇ ਇਲਾਕਿਆਂ ‘ਚ 240 ਮਿਲੀਮੀਟਰ ਤੋਂ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ (IMD) ਨੇ ਕਿਹਾ ਕਿ ਸ਼ੁੱਕਰਵਾਰ ਨੂੰ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਆਸਪਾਸ ਦੇ ਇਲਾਕਿਆਂ ‘ਚ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਦਿੱਲੀ ‘ਚ ਮਾਨਸੂਨ ਦੇ ਜਾਣ ਤੋਂ ਬਾਅਦ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਵਿਚ ਸ਼ਨੀਵਾਰ ਨੂੰ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ ਪਰ ਅਸਮਾਨ ਵੀ ਬੱਦਲਵਾਈ ਰਹੇਗਾ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News