Weather Update: ਬਦਲੇਗਾ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ

05/21/2022 8:47:21 PM

ਲੁਧਿਆਣਾ (ਸਲੂਜਾ) : ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ ਕਿ ਪੱਛਮੀ ਚੱਕਰਵਾਤ ਦੇ ਤੇਜ਼ ਹੋਣ ਕਾਰਨ 22 ਤੋਂ 24 ਮਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ 23 ਮਈ ਨੂੰ ਸੂਬੇ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਅਗਲੇ 3-4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਨਾਲ ਹੀਟ ਵੇਵ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੀਂਹ ਕਿਸਾਨਾਂ ਲਈ ਵੀ ਚੰਗਾ ਹੈ ਕਿਉਂਕਿ ਆਉਂਦੇ ਦਿਨਾਂ ਦੌਰਾਨ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ।

ਇਹ ਵੀ ਪੜ੍ਹੋ : CM ਮਾਨ ਨੇ ਮਸਤੂਆਣਾ ਸਾਹਿਬ ਨੇੜੇ ਜ਼ਮੀਨ ਦਾ ਕੀਤਾ ਦੌਰਾ, ਕਿਹਾ- ਜਲਦ ਹੋਵੇਗਾ ਮੈਡੀਕਲ ਕਾਲਜ ਦਾ ਨਿਰਮਾਣ ਸ਼ੁਰੂ

ਉਥੇ ਹੀ ਅੱਜ ਪੰਜਾਬ ’ਚ ਸਭ ਤੋਂ ਜ਼ਿਆਦਾ ਗਰਮ ਮੁਕਤਸਰ ਸ਼ਹਿਰ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਗਾ 42.4, ਫਿਰੋਜ਼ਪੁਰ 42.2, ਅੰਮ੍ਰਿਤਸਰ 41.9, ਹੁਸ਼ਿਆਰਪੁਰ 41.9, ਰੂਪਨਗਰ 41.9, ਬਰਨਾਲਾ 41.7, ਨੂਰਮਹਿਲ 41.5, ਬਠਿੰਡਾ 41, ਜਲੰਧਰ 41.3, ਲੁਧਿਆਣਾ 41.2, ਪਟਿਆਲਾ 40.5, ਰੌਣੀ 39.8, ਮੋਹਾਲੀ 39.6 ਤੇ ਗੁਰਦਾਸਪੁਰ 39.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਆਰ. ਪੀ. ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਕੀਤਾ ਸੁਚੇਤ- ਘੱਲੂਘਾਰੇ 'ਤੇ ਸਥਿਤੀ ਕਾਬੂ ਕਰਨ ਲਈ ਯੋਗ ਪ੍ਰਬੰਧ ਕਰੇ ਸਰਕਾਰ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News